ਚੰਡੀਗੜ੍ਹ, 28 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਧਾਨ ਸਭ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੁਖ ਮੰਤਰੀ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਮਹਿਲਾ ਮਿਤਰ ਅਰੂਸਾ ਆਲਮ ਦੀ ਨੇੜਤਾ ‘ਤੇ ਸਵਾਲ ਖੜ੍ਹੇ ਕਰਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਚਿਠੀ ਲਿਖੀ ਹੈ।ਖਹਿਰਾ ਨੇ ਲਿਖਿਆ ਹੈ ਕਿ ਪਾਕਿਸਤਾਨ ਦੀ ਫ਼ੌਜੀ ਸਮੀਖਿਆਕਾਰ ਤੇ ਪਤਰਕਾਰ ਅਰੂਸਾ ਆਲਮ ਦਾ ਮੁਖ ਮੰਤਰੀ ਨਾਲ ਸਰਕਾਰੀ ਰਿਹਾਇਸ਼ ਵਿਚ ਰਹਿਣਾ ਗ਼ੈਰ ਵਾਜ਼ਬ ਹੈ। ਖਹਿਰਾ ਨੇ ਕਿਹਾ ਕਿ ਅਰੂਸਾ ਕਾਰਨ ਮੁਖ ਮੰਤਰੀ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ।