May 17, 2026 11:43 pm

ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚਰਨਜੀਤ ਚੱਢਾ ਤਲਬ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਅਜ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਚਰਨਜੀਤ ਸਿੰਘ ਚਢਾ ਨੂੰ ਤਲਬ ਕਰ ਲਿਆ ਹੈ। ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਵਿਚ ਚਰਨਜੀਤ ਸਿੰਘ ਚਢਾ ਨੂੰ ਪੇਸ਼ ਹੋ ਕੇ ਆਪਣਾ ਪਖ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਚਰਨਜੀਤ ਸਿੰਘ ਚਢਾ ਦੇ ਸਾਰੇ ਅਹੁਦਿਆਂ ਉਤੇ ਰੋਕ ਲਗਾਉਣ ਦਾ ਵੀ ਆਦੇਸ਼ ਜਾਰੀ ਕੀਤਾ ਗਿਆ ਹੈ। ਅਜ ਪੀੜਤ ਔਰਤਾ ਮੀਡੀਆ ਦੇ ਹੋਈ ਰੂ-ਬ-ਰੂ ਇਸ ਤੋਂ ਪਹਿਲਾਂ ਅਜ ਪੀੜਤ ਮਹਿਲਾ ਚੰਡੀਗੜ੍ਹ ਵਿਖੇ ਮੀਡੀਆ ਦੇ ਰੂ-ਬ-ਰੂ ਹੋਈ। ਇਸ ਦੌਰਾਨ ਪੀੜ੍ਹਤ ਮਹਿਲਾ ਨੇ ਪੂਰੇ ਘਟਨਾਕ੍ਰਮ ਬਾਰੇ ਮੀਡੀਆ ਨੂੰ ਜਾਣਕਾਰੀ ਦਿਤੀ। ਪਤਰਕਾਰਾਂ ਨਾਲ ਗਲਬਾਤ ਕਰਦਿਆਂ ਪੀੜਤ ਔਰਤ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਨੂੰ ਖਤਰਾ ਦਸਿਆ ਹੈ।

Send this to a friend