ਨਥਾਣਾ, 29 ਦਸੰਬਰ (ਇੰਦਰਜੀਤ ਨਥਾਣਾ)- ਬੀਤੇ ਦਿਨੀਂ ਨੇੜਲੇ ਪਿੰਡ ਭੁੱਚੋ ਖੁਰਦ ਦੇ ਗੁਰਦੁਆਰਾ ਸਾਹਿਬ ਵਿੱਚ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸਮਾਗਮ ਭਾਈ ਜਸਕਰਨ ਸਿੰਘ ਖਾਲਸਾ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇੱਕ ਗੁਰਮਿਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਸ਼ੇਸ ਤੌਰ ਤੇ ਨਾਨਕਸਰ ਤੋਂ ਭਾਈ ਬਲਜੀਤ ਸਿੰਘ ਸ਼ੇਰਪੁਰ ਵਾਲਿਆਂ ਸਾਹਿਬਜ਼ਾਦਿਆਂ ਦੀ ਸ਼ਹੀਦੀ, ਮਾਤਾ ਗੁਜਰ ਕੌਰ ਦੇ ਪਰਿਵਾਰ ਬਾਰੇ ਦੱਸ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਗੁਰਮਿਤ ਦੀਆਂ ਕਲਾਸਾਂ ਲਾ ਰਹੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।