ਸ੍ਰੀ ਮੁਕਤਸਰ ਸਾਹਿਬ, 30 ਦਸੰਬਰ (ਸੁਰਿੰਦਰ ਚੱਠਾ)- ਸਥਾਨਕ ਭਾਈ ਮਹਾਂ ਸਿੰਘ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੇਲੇ ਮਾਘੀ ਦੇ ਸਮੇਂ ਕੀਤੀ ਜਾਣ ਵਾਲੀ ਕਾਨਫਰੰਸ ਦੀਆਂ ਤਿਆਰੀਆਂ ਬਾਰੇ ਵਿਚਾਰਾਂ ਕਰਨ ਲਈ ਇੱਕ ਮੀਟਿੰਗ ਵਿਧਾਇਕ ਕੰਵਲਜੀਤ ਸਿੰਘ ਰੋਜ਼ੀ ਬਰਕੰਦੀ ਦੀ ਪ੍ਰਧਾਨਗੀ ਹੇਠ ਰੱਖੀ ਗਈ ਸੀ। ਇਸ ਮੀਟਿੰਗ ਨੁੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ਤੇ ਪਹੁੰਚੇ ਸਨ। ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ, ਵਿਧਾਨ ਸਭਾ ਹਲਕਾ ਗਿੱਦੜਬਾਹਾ, ਵਿਧਾਨ ਸਭਾ ਹਲਕਾ ਮਲੋਟ ਅਤੇ ਵਿਧਾਨ ਸਭਾ ਹਲਕਾ ¦ਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਆਗੂ ਹਜਾਰਾਂ ਦੀ ਗਿਣਤੀ ਵਿੱਚ ਪਹੁੰਚੇ। ਇਸ ਨਾਲ ਇਹ ਮੀਟਿੰਗ ਇੱਕ ਵੱਡੀ ਰੈਲੀ ਦਾ ਰੂਪ ਧਾਰਨ ਕਰ ਗਈ। ਅਕਾਲੀ ਦੀ ਐੱਸ.ਓ.ਆਈ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਇਸ ਮੀਟਿੰਗ ਵਿੱਚ ਸਿਰਕਤ ਕੀਤੀ। ਮੀਟਿੰਗ ਨੂੰ ਰੌਬਿਨ ਭਾਗਸਰ ਪ੍ਰਧਾਨ ਐਸ.ਓ.ਆਈ, ਵੀਰਪਾਲ ਕੌਰ ਤਰਮਾਲਾ, ਅਵਤਾਰ ਸਿੰਘ ਵਣਵਾਲਾ, ਚਰਨਜੀਤ ਭੂੰਦੜ, ਭਾਜਪਾ ਦੇ ਗੋਰਾ ਪਠੇਲਾ, ਰਾਕੇਸ ਧੀਂਗੜਾ, ਹਰਪ੍ਰੀਤ ਸਿੰਘ ਕੋਟਭਾਈ, ਦਿਆਲ ਸਿੰਘ ਕੋਲਿਆਂਵਾਲੀ, ਨਵਤੇਜ਼ ਕਾਉਣੀ, ਤੇਜਿੰਦਰ ਮਿੱਡੂਖੇਡਾ, ਓ.ਐਸ.ਡੀ. ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੀਟਿੰਗ ਵਿੱਚ ਪੁੱਜਣ ਤੋਂ ਬਾਅਦ ਕੰਵਰਜੀਤ ਸਿੰਘ ਰੋਜ਼ੀ ਪ੍ਰਧਾਨ ਜਿਲ੍ਹਾ ਅਕਾਲੀ ਜੱਥਾ ਅਤੇ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਆਪਣਾ ਭਾਸ਼ਣ ਦਿੱਤਾ। ਉਨ੍ਹਾਂ ਸੁਖਬੀਰ ਸਿੰਘ ਬਾਦਲ, ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਦਾ ਬਤੌਰ ਪ੍ਰਧਾਨ ਨੇ ਸਵਾਗਤ ਕੀਤਾ ਅਤੇ ਜੀ ਆਇਆ ਕਿਹਾ। ਉਨ੍ਹਾਂ ਕਾਂਗਰਸ ਸਰਕਾਰ ਨੁੂੰ ¦ਮੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਇੱਕ ਸਾਲ ਵਿੱਚ ਹੀ ਲੋਕਾਂ ਦੀਆਂ ਚੀਕਾਂ ਕਢਾ ਦਿੱਤੀਆਂ ਹਨ। ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਲੋਕਾਂ ਨੂੰ ਲੁੱਟ ਅਤੇ ਕੁੱਟ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਕਾਂਗਰਸੀਆਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਬਾਰੇ ਬੋਲਦਿਆਂ ਰੋਜ਼ੀ ਬਰਕੰਦੀ ਨੇ ਕਿਹਾ ਕਿ ਕਿਸੇ ਵੀ ਵਰਕਰ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ, ਸਮੁੱਚਾ ਅਕਾਲੀ ਦਲ ਆਪਣੇ ਵਰਕਰਾਂ ਦੇ ਨਾਲ ਖੜ੍ਹਾ ਰਹੇਗਾ। ਉਨ੍ਹਾਂ ਗਿੱਦੜਬਾਹਾ ਵਿਖੇ ਕਾਂਗਰਸੀ ਵਿਧਾਇਕ ਵੱਲੋਂ ਅਕਾਲੀਆਂ ਤੇ ਕੀਤੀ ਜਾ ਰਹੀ ਧੱਕੇਸ਼ਾਹੀ ਬਾਰੇ ਵੀ ਜਾਣਕਾਰੀ ਦਿੱਤੀ। ਸੁਖਬੀਰ ਸਿੰਘ ਬਾਦਲ ਨੇ ਆਪਣੇ ਜੋਸ਼ੀਲੇ ਭਾਸ਼ਣ ਦੌਰਾਨ ਕਿਹਾ ਕਿ ਅਕਾਲੀ ਦਲ ਕਦੇ ਵੀ ਜੇਲ੍ਹਾਂ ਅਤੇ ਪਰਚਿਆਂ ਤੋਂ ਨਾ ਡਰਿਆ ਹੈ ਅਤੇ ਨਾ ਹੀ ਡਰੇਗਾ। ਕਾਂਗਰਸ ਵੱਲੋਂ ਕੀਤੇ ਜਾ ਰਹੇ ਧੱਕਿਆਂ ਦਾ ਸਮਾਂ ਆਉਣ ਤੇ ਪੂਰਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਸਰਕਾਰੀ ਅਫਸਰਾਂ ਨੂੰ ਵੀ ਤਾਕੀਦ ਕੀਤੀ ਕਿ ਉਹ ਕਾਂਗਰਸੀਆਂ ਵੱਲੋਂ ਕੀਤੀ ਜਾਂਦੀ ਧੱਕੇਸ਼ਾਹੀ ਦਾ ਹਿੱਸਾ ਬਣਨ ਤੋਂ ਗੁਰੇਜ਼ ਕਰਨ। ਮੇਲੇ ਮਾਘੀ ਸਮੇਂ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਵਿੱਚ ਪਹੁੰਚਣ ਦੀ ਅਪੀਲ ਸਾਰੇ ਵਰਕਰਾਂ ਨੂੰ ਕੀਤੀ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਚੋਣਾਂ ਵਿੱਚ 13 ਦੀਆਂ 13 ਸੀਟਾਂ ਜਿੱਤ ਕੇ ਇਹ ਦਿਖਾਉਣਾ ਹੈ ਕਿ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜ੍ਹੇ ਹਨ। ਇਸ ਮੀਟਿੰਗ ਦੇ ਸਟੇਜ ਸੈਕਟਰੀ ਦੇ ਫਰਜ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਨੇ ਵਧੀਆ ਢੰਗ ਨਾਲ ਨਿਭਾਏ। ਇਸ ਸਮੇਂ ਹਰਪਾਲ ਸਿੰਘ ਬੇਦੀ, ਮਲਕੀਤ ਸਿੰਘ, ਐਸਐਸ ਭੰਡਾਰੀ, ਜੇ ਐਸ ਰਾਮ ਨਗਰ, ਪੱਪੀ ਥਾਂਦੇਵਾਲਾ, ਬਾਬਾ ਦਲੀਪ ਸਿੰਘ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ ਭਲਵਾਨ, ਗੁਰਪਿਆਰ ਸਿੰਘ, ਹਰਚੰਦ ਵੜਿੰਗ, ਸੁਖਪਾਲ ਸਿੰਘ ਸਰਪੰਚ ਭੁੱਟੀਵਾਲਾ, ਰਵਿੰਦਰ ਕਟਾਰੀਆ, ਸੁਖਦੇਵ ਸਿੰਘ ਬੁੱਟਰ, ਸਤਪਾਲ ਸ਼ਰਮਾਂ, ਅਮਿਤ ਸਿੰਘ ਬਰਾੜ, ਜੀਤਾ ਐਮ.ਸੀ ਤੋਂ ਇਲਾਵਾ ਹਜਾਰਾਂ ਦੀ ਗਿਣਤੀ ਵਿੱਚ ਅਕਾਲੀ ਵਰਕਰ ਹਾਜਰ ਸਨ।