ਬਰਨਾਲਾ, 31 ਦਸੰਬਰ (ਗਰੇਵਾਲ)- ਪੰਜਾਬ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਅਗਾਮੀ ਜ਼ਿਲ੍ਹਾ ਪ੍ਰੀਸਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਵਲ ਸਿੰਘ ਢਿੱਲੋਂ ਦੇ ਸਿਆਸੀ ਸਕੱਤਰ ਗੁਰਜੀਤ ਸਿੰਘ ਬਰਾੜ ਨੇ ਕੀਤਾ। ਗੁਰਜੀਤ ਬਰਾੜ ਨੇ ਕਿਹਾ ਕਿ ਅਗਾਮੀ ਪੰਚਾਇਤੀ ਚੋਣਾਂ ਸੰਬੰਧੀ ਰਣਨੀਤੀ ਘੜਨ ਲਈ ਕਾਂਗਰਸ ਪਾਰਟੀ ਦੀ ਬਰਨਾਲਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਪਾਰਟੀ ਵਰਕਰਾਂ ਦੀ ਮੀਟਿੰਗ ਢਿੱਲੋਂ ਦੀ ਰਹਾਇਸ ਤੇ 2 ਜਨਵਰੀ 2018 ਨੂੰ ਸਵੇਰੇ 11 ਵਜੇ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਲਈ ਵਚਨਵੱਧ ਹੈ ਅਤੇ ਕਰਜਾ ਮੁਆਫੀ ਸੰਬੰਧੀ ਲਾਭਪਾਤਰੀਆਂ ਦੀਆਂ ਲਿਸਟਾਂ ਜਾਰੀ ਹੋ ਚੁੱਕੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਜਿਲਾ ਕਾਂਗਰਸ ਪ੍ਰਧਾਨ ਮੱਖਣ ਸਰਮਾਂ, ਬਲਾਕ ਦਿਹਾਤੀ ਪ੍ਰਧਾਨ ਭੁਪਿੰਦਰ ਜਲੂਰ, ਗੁਰਦਰਸਨ ਸਿੱਧੂ, ਗਮਦੂਰ ਮਾਨ, ਰਣਧੀਰ ਕੌਸਲ ਆਦਿ ਹਾਜ਼ਰ ਸਨ।