ਫ਼ਤਹਿਗੜ੍ਹ ਸਾਹਿਬ, 1 ਜਨਵਰੀ (ਮਨੋਜ ਭਾਲਾ)-ਪੰਜਾਬ ਸਰਕਾਰ ਸਾਲ 2018 ਵਿ¤ਚ ਆਮ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਏਗੀ ਅਤੇ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਸਿਵਲ ਹਸਪਤਾਲਾਂ ਤੇ ਡਿਸਪੈਂਸਰੀਆਂ ਵਿ¤ਚ ਦਵਾਈਆਂ ਅਤੇ ਹੋਰ ਲੋੜੀਂਦੇ ਸਮਾਨ ਦੀ ਕੋਈ ਕਮੀ ਨਹੀਂ ਆਉਣ ਦਿ¤ਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਨਵੇਂ ਸਾਲ ਦੀ ਆਮਦ ਤੇ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਤੌਰ ਤੇ ਦੌਰਾ ਕਰਕੇ ਮਰੀਜਾਂ, ਹਸਪਤਾਲ ਦੇ ਡਾਕਟਰਾਂ ਤੇ ਸਟਾਫ ਨੂੰ ਨਵੇਂ ਸਾਲ ਦੀਆਂ ਵਧਾਈਆਂ ਦੇਣ ਅਤੇ ਮੂੰਹ ਮਿ¤ਠਾ ਕਰਵਾਉਣ ਉਪਰੰਤ ਮਰੀਜਾਂ ਦਾ ਹਾਲ ਚਾਲ ਪੁ¤ਛਣ ਮੌਕੇ ਕੀਤਾ। ਉਹਨਾਂ ਇਸ ਮੌਕੇ ਮਰੀਜਾਂ ਨੂੰ ਜਲਦੀ ਠੀਕ ਹੋਣ ਦੀਆਂ ਸ਼ੁਭ ਕਾਮਨਾਵਾਂ ਵੀ ਦਿ¤ਤੀਆਂ।ਸਿਹਤ ਮੰਤਰੀ ਨੇ ਸਿਵਲ ਸਰਜਨ ਡਾ: ਹਰਮਿੰਦਰ ਕੌਰ ਸੋਢੀ, ਸਹਾਇਕ ਸਿਵਲ ਸਰਜਨ ਡਾ: ਕਿਰਪਾਲ ਸਿੰਘ, ਜਿਲਾ ਟੀਕਾਕਰਨ ਅਫਸਰ ਡਾ: ਪਰਸ਼ੋਤਮ ਦਾਸ, ਜਿਲਾ ਸਿਹਤ ਅਫਸਰ ਡਾ: ਨਵਜੋਤ ਕੌਰ, ਐਸ ਐਮ ਓ ਡਾ: ਤਰਸੇਮ ਖੁਰਾਨਾ, ਜਿਲਾ ਡੈਂਟਲ ਹੈਲਥ ਅਫਸਰ ਡਾ: ਸੁਦਰਸ਼ਨ ਕੌਰ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫਸਰ ਡਾ: ਨਵਨੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀਆਂ ਅਤੇ ਹਸਪਤਾਲ ਦੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਿਹਤ ਵਿਭਾਗ ਦੀ ਹੋਰ ਬੇਹਤਰੀ ਲਈ ਵਿਚਾਰ ਵਟਾਂਦਰਾ ਕੀਤਾ ਅਤੇ ਡਾਕਟਰਾਂ ਅਤੇ ਕਰਮਚਾਰੀਆਂ ਨੇ ਕਈ ਉਸਾਰੂ ਸੁਝਾਅ ਵੀ ਦਿ¤ਤੇ। ਸਿਹਤ ਮੰਤਰੀ ਨੇ ਸਮੂਹ ਡਾਕਟਰਾਂ ਤੇ ਕਰਮਚਾਰੀਆਂ ਨੂੰ ਪੂਰੇ ਸਮਰਪਣ ਦੀ ਭਾਵਨਾ ਨਾਲ ਮਰੀਜਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਉਹਨਾਂ ਆਖਿਆ ਕਿ ਲੋੜਵੰਦ ਮਰੀਜਾਂ ਦੀ ਸੇਵਾ ਕਰਨਾ ਸਭ ਤੋਂ ਉ¤ਤਮ ਕਾਰਜ ਹੈ।ਇਸ ਮੌਕੇ ਸਿਹਤ ਮੰਤਰੀ ਨੇ ਸਿਵਲ ਸਰਜਨ ਅਤੇ ਹੋਰ ਅਧਿਕਾਰੀਆਂ ਨਾਲ ਹਸਪਤਾਲ ਦੇ ਸਾਰੇ ਵਾਰਡਾਂ, ਬਲ¤ਡ ਬੈਂਕ, ਆਉਟਡੋਰ, ਐਮਰਜੈਂਸੀ ਵਾਰਡ ਅਤੇ ਲੈਬਾਰਟਰੀ ਦਾ ਵਿਸ਼ੇਸ ਤੌਰ ਤੇ ਦੌਰਾ ਕੀਤਾ ਅਤੇ ਹਸਪਤਾਲ ਵਿ¤ਚ ਮਰੀਜਾਂ ਨੂੰ ਦਿ¤ਤੀਆਂ ਜਾ ਰਹੀਆਂ ਸੇਵਾਵਾਂ ਤੇ ਤਸ¤ਲੀ ਦਾ ਪ੍ਰਗਟਾਵਾ ਕੀਤਾ। ਸਿਵਲ ਸਰਜਨ ਡਾ: ਹਰਮਿੰਦਰ ਕੌਰ ਸੋਢੀ ਅਤੇ ਹਸਪਤਾਲ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਿਹਤ ਮੰਤਰੀ ਨੂੰ ਭਰੋਸਾ ਦਵਾਇਆ ਕਿ ਉਹ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾਉਣਗੇ।