ਨਵੀਂ ਦਿੱਲੀ, 2 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਲੋਕ ਸਭਾ ਨੇ ਜੰਮੂ-ਕਸ਼ਮੀਰ ’ਚ ਅਤਵਾਦੀ ਹਮਲੇ ’ਚ ਸ਼ਹੀਦ 5 ਜਵਾਨਾਂ ਨੂੰ ਸ਼ਰਧਾਂਜਲੀ ਦਿਤੀ। ਮੈਂਬਰਾਂ ਨੇ ਕੁਝ ਪਲ ਦਾ ਮੌਨ ਰਖ ਕੇ ਸਨਮਾਨ ਪ੍ਰਗਟ ਕੀਤਾ। ਸਦਨ ਦੀ ਕਾਰਵਾਈ ਸ਼ੁਰੂ ਹੋਣ ‘ਤੇ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੇ ਪੁਲਵਾਮਾ ‘ਚ ਸੀ.ਆਰ.ਪੀ.ਐਫ. ਕੈਂਪਸ ‘ਤੇ ਅਤਵਾਦੀ ਹਮਲੇ ਦਾ ਜ਼ਿਕਰ ਕੀਤਾ।ਉਨ੍ਹਾਂ ਨੇ ਕਿਹਾ ਕਿ ਕਾਇਰਤਾਪੂਰਨ ਅਤਵਾਦੀ ਹਮਲੇ ‘ਚ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ 5 ਸੁਰਖਿਆ ਕਰਮਚਾਰੀ ਸ਼ਹੀਦ ਹੋ ਗਏ।