May 15, 2026 11:26 pm

24 ਜਨਵਰੀ ਨੂੰ ਹੋਵੇਗੀ ਫੁਲ ਡਰੈਸ ਰਿਹਰਸਲ : ਏ.ਡੀ.ਸੀ.

ਫਰੀਦਕੋਟ, 3 ਜਨਵਰੀ (ਗੁਰਜੀਤ ਰੋਮਾਣਾ) ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪਧਰੀ ਗਣਤੰਤਰ ਦਿਵਸ ਸਮਾਰੌਹ ਦੇ ਪ੍ਰਬੰਧਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਕੇਸ਼ਵ ਹਿੰਗੋਨੀਆ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਵਖ-ਵਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਭਾਗਾਂ ਨੂੰ ਸਮਾਗਮ ਦੇ ਸੁਚਜੇ ਪ੍ਰਬੰਧਾਂ ਲਈ ਗਠਿਤ ਕੀਤੀਆਂ ਕਮੇਟੀਆਂ ਵਲੋਂ ਕੀਤੇ ਕੰਮਾਂ ਦੀ ਜਾਣਕਾਰੀ ਲਈ ਅਤੇ ਲੋੜੀਂਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਦਸਿਆ ਕਿ 24 ਜਨਵਰੀ ਨੂੰ ਫੁਲ ਡਰੈਸ ਰਿਹਰਸਲ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਹਿੰਗੋਨੀਆ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਵਖ ਵਖ ਵਿਭਾਗਾਂ ਵਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਕਢੀਆਂ ਜਾਣ ਵਾਲੀਆਂ ਝਾਕੀਆਂ ਦਾ ਸੰਖੇਪ ਬਿਓਰਾ 15 ਜਨਵਰੀ ਤਕ ਉਨ੍ਹਾਂ ਦੇ ਦਫ਼ਤਰ ਹਰ ਹਾਲਤ ‘ਚ ਪੁਜਦਾ ਕਰਨ। ਉਨ੍ਹਾਂ ਸਭਿਆਚਾਰਕ ਪ੍ਰੋਗਰਾਮ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਲਿਜਾਣ ਦੇ ਸੁਚਜੇ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਸਟੇਡੀਅਮ ਦੀ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਪਾਰਕਿੰਗ, ਬੈਰੀਕੇਡਿੰਗ ਤੋਂ ਇਲਾਵਾ ਸ਼ਹਿਰ ਦੇ ਮੁਖ ਚੌਂਕਾਂ ਦੀ ਸਜਾਵਟ ਅਤੇ ਸਵਾਗਤੀ ਗੇਟ ਲਗਵਾਉਣ ਆਦਿ ਦੀਆਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਆਦੇਸ਼ ਦਿਤੇ। ਇਸ ਮੌਕੇ ਐਸ. ਡੀ.ਐਮ ਸ. ਗੁਰਜੀਤ ਸਿੰਘ ਤੋਂ ਇਲਾਵਾ ਹੋਰ ਵਖ-ਵਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਹਾਜ਼ਰ ਸਨ

Send this to a friend