May 15, 2026 10:28 pm

ਇੰਦਰਪ੍ਰੀਤ ਚੱਢਾ ਖ਼ੁਦਕੁਸ਼ੀ ਕਾਂਡ ’ਚ 11 ਜਣਿਆਂ ’ਤੇ ਕੇਸ ਦਰਜ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਅਸ਼ਲੀਲ ਵੀਡੀਓ ਕਾਂਡ ’ਚ ਫਸੇ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚਢਾ ਦੇ ਪੁਤਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਇਲਜ਼ਾਮ ਤਹਿਤ 11 ਲੋਕਾਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇੰਦਰਪ੍ਰੀਤ ਸਿੰਘ ਚਢਾ ਦੇ ਪੁਤਰ ਵਲੋਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਉਕਤ ਵਿਅਕਤੀਆਂ ਵਿਰੁਧ ਕੇਸ ਦਰਜ ਕਰ ਲਿਆ ਹੈ, ਜਿਨ੍ਹਾਂ ਵਿਚ ਕਈ ਔਰਤਾਂ ਵੀ ਸ਼ਾਮਲ ਹਨ।ਚਰਨਚੀਜ ਚਢਾ ਦੇ ਪੋਤਰੇ ਪ੍ਰਭਪ੍ਰੀਤ ਸਿੰਘ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਦਸਿਆ ਹੈ ਕਿ ਜਿਵੇਂ ਉਸ ਨੂੰ ਉਸ ਦੀ ਮਾਤਾ ਤੇ ਪਿਤਾ ਦੇ ਡਰਾਈਵਰ ਨੇ ਦਸਿਆ ਹੈ, ਉਸ ਤੋਂ ਲਗਦਾ ਹੈ ਕਿ ਕੁਝ ਵਿਅਕਤੀਆਂ ਨੇ ਉਨ੍ਹਾਂ ਨੂੰ ਮਰਨ ਲਈ ਮਜਬੂਰ ਕੀਤਾ ਹੈ।

Send this to a friend