May 15, 2026 9:32 pm

ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਮਾਘੀ ਮੇਲੇ ਦੀਆਂ ਤਿਆਰੀਆਂ ਸਬੰਧੀ ਲਾਈਆਂ ਡਿਊਟੀਆਂ

ਸ੍ਰੀ ਮੁਕਤਸਰ ਸਾਹਿਬ, 4 ਜਨਵਰੀ (ਸੁਰਿੰਦਰ ਚੱਠਾ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਪੰਜ ਜਿਲ੍ਹਿਆਂ ਫਿਰੋਜ਼ਪੁਰ, ਫਾਜਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਆਹੁੱਦੇਦਾਰਾਂ ਦੀ ਮੀਟਿੰਗ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਉਚੇਚੇ ਤੌਰ ਤੇ ਪਹੁੰਚ ਕੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਪੰਜ ਜਿਲ੍ਹਿਆਂ ਦੇ ਜਿਲ੍ਹਾਂ ਪ੍ਰਧਾਨਾਂ ਅਤੇ ਹੋਰ ਆਹੁੱਦੇਦਾਰਾਂ ਨੇ ਭਾਗ ਲਿਆ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਨੇ ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਤੇ ਕੀਤੀ ਜਾਣ ਵਾਲੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਕਾਨਫਰੰਸ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੀ ਆਹੁੱਦੇਦਾਰਾਂ ਤੋਂ ਸੰਬੰਧੀ ਸੁਝਾਂਵਾਂ ਦੀ ਮੰਗ ਕੀਤੀ। ਇਸ ਉਪਰੰਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਨੇ ਵੱਖ ਵੱਖ ਆਹੁੱਦੇਦਾਰਾਂ ਨੂੰ ਆਪਣੇ ਨਾਲ ਕਿੰਨੇ ਕਿੰਨੇ ਵਰਕਰ ਕਾਨਫਰੰਸ ਵਿੱਚ ਲਿਆਉਣੇ ਹਨ, ਇਸ ਸੰਬੰਧੀ ਆਹੁਦੇਦਾਰਾਂ ਦੀ ਡਿਊਟੀਆਂ ਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਕਾਨਫਰੰਸ ਦੇ ਇੰਤਜਾਮ ਵਿੱਚ ਕਿਸੇ ਕਿਸਮ ਦੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕਾਨਫਰੰਸ 13 ਅਤੇ 14 ਜਨਵਰੀ ਨੂੰ ਡੇਰਾ ਭਾਈ ਮਸਤਾਨ ਸਿੰਘ ਸਕੂਲ ਦੇ ਗਰਾਊਂਡ ਵਿੱਚ ਹੋਵੇਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਕਾਨਫਰੰਸ ਵਿੱਚ ਪਹੁੰਚ ਕੇ ਪੰਥਕ ਆਗੂਆਂ ਦੇ ਵਿਚਾਰ ਸੁਣਨ ਦੀ ਅਪੀਲ ਕੀਤੀ। ਇਸ ਸਮੇਂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਪਹਿਲਾਂ ਵਾਲੀ ਅਕਾਲੀ ਭਾਜਪਾ ਸਰਕਾਰ ਤੋਂ ਵੀ ਮਾੜੀ ਹੈ। ਸਰਕਾਰ ਦਾ ਲੋਕਾਂ ਦੀਆਂ ਸਮੱਸਿਆਵਾਂ ਨੁੰ ਹੱਲ ਕਰਨ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇੱਕ ਬਹੁਤ ਵੱਡੇ ਰਾਜ ਘਰਾਣੇ ਦੇ ਮੁੱਖੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬੀਆਂ ਨੇ ਇਸ ਲਈ ਵਿਸ਼ਵਾਸ਼ ਕੀਤਾ ਸੀ ਕਿ ਉਹ ਮਹਾਰਾਜਾ ਖਾਨਦਾਨ ਵਿੱਚ ਹੋਣ ਕਰਕੇ ਆਪਣੀ ਜੁਬਾਨ ਦੀ ਕਿਮਤ ਸਮਝਦੇ ਹੋਣਗੇ ਅਤੇ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਗਰੀਬਾਂ ਅਤੇ ਬਜੁਰਗਾਂ ਨਾਲ ਕੀਤੇ ਵਾਅਦੇ ਜਰੂਰ ਪੂਰੇ ਕਰਨਗੇ ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਸੱਤਾ ਵਿੱਚ ਆਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਝੂਠੇ ਵਾਅਦੇ ਕਰਕੇ ਲੋਕਾਂ ਨਾਲ ਬੇਵਫਾਈ ਕੀਤੀ ਹੈ। ਇਸ ਸਮੇਂ ਸੁਰਜੀਤ ਸਿੰਘ ਅਰਾਈਆ ਵਾਲਾ, ਗੁਰਦੀਪ ਸਿੰਘ, ਬਲਜਿੰਦਰ ਸਿੰਘ ਬਰੀਵਾਲਾ, ਰੇਸ਼ਮ ਸਿੰਘ ਬਾਂਮ, ਜਤਿੰਦਰ ਸਿੰਘ ਫਿਰੋਜ਼ਪੁਰ, ਗੁਰਜੰਟ ਸਿੰਘ ਧਿਗਾਣਾ, ਗੁਰਬਖਸ਼ ਸਿੰਘ ਰੂਬੀ ਬਰਾੜ, ਬਲਜੀਤ ਕੌਰ, ਹਰਮੰਦਰ ਸਿੰਘ, ਮਨਜਿੰਦਰ ਸਿੰਘ, ਬਲਵਿੰਦਰ ਸਿੰਘ, ਮੇਵਾ ਸਿੰਘ, ਗੁਰਚਰਨ ਸਿੰਘ, ਦਰਸਨ ਸਿੰਘ ਅਤੇ ਗੁਰਦੀਪ ਸਿੰਘ ਖੁੱਡੀਆ ਆਦਿ ਆਹੁੱਦੇਦਾਰ ਹਾਜ਼ਰ ਸਨ।

Send this to a friend