May 15, 2026 6:06 am

ਕੌਮਾਂਤਰੀ ਕਰਾਟੇ ਖਿਡਾਰਨ ਦੀ ਖੁਦਕੁਸ਼ੀ ਲਈ ਜ਼ਿੰਮੇਵਾਰ ਮੰਤਰੀ ਤ੍ਰਿਪਤ ਬਾਜਵਾ ਤੋਂ ਅਸਤੀਫ਼ਾ ਲੈ ਕੇ ਕੇਸ ਦਰਜ ਕੀਤਾ ਜਾਵੇ : ਅਕਾਲੀ ਦਲ

ਅੰਮ੍ਰਿਤਸਰ, 5 ਜਨਵਰੀ (ਸ਼ਰਤ ਵਸ਼ਿਸ਼ਟ)- ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਗੁਰਦਾਸ ਪੁਰ ਨਾਲ ਸੰਬੰਧਿਤ ਕੌਮਾਂਤਰੀ ਕਰਾਟੇ ਖਿਡਾਰਨ ਕੁਲਦੀਪ ਕੌਰ ਦੀ ਖੁਦਕੁਸ਼ੀ ਅਤੇ ਪਰਿਵਾਰ ਨਾਲ ਹੋਈ ਬੇਇਨਸਾਫ਼ੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਅਸਤੀਫ਼ਾ ਲੈਣ ਅਤੇ ਉਸ ਸਮੇਤ ਕਾਂਗਰਸ ਦੇ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਬਿਲਾ ਕੋਟਲਾ ਬਾਮਾ ਅਤੇ ਹੋਰਾਂ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਦਿਆਂ ਤੁਰੰਤ ਗ੍ਰਿਫ਼ਤਾਰ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਹੈ। ਅਕਾਲੀ ਦਲ ਦੇ ਆਗੂ ਸ: ਵੀਰ ਸਿੰਘ ਲੋਪੋਕੇ, ਸ: ਹਰਮੀਤ ਸਿੰਘ ਸੰਧੂ, ਸ: ਦਲਬੀਰ ਸਿੰਘ ਵੇਰਕਾ, ਮਲਕੀਤ ਸਿੰਘ ਏ ਆਰ (ਬਾਰੇ ਸਾਬਕਾ ਵਿਧਾਇਕ), ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿਕਾ,ਯੂਥ ਵਿੰਗ ਦੇ ਪ੍ਰਧਾਨ ਰਵੀ ਕਰਨ ਸਿੰਘ ਕਾਹਲੋਂ, ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਨੇ ਅੱਜ ਕਰਾਟੇ ਖਿਡਾਰਨ ਕੁਲਦੀਪ ਕੌਰ ਦੀ ਭੈਣ ਬਲਵੀਰ ਕੌਰ ਜੋ ਕਿ ਪੰਜਾਬ ਯੂਨੀਵਰਸਿਟੀ ’ਚ ਲਾਅ ਦੇ ਵਿਦਿਆਰਥਣ ਹਨ ਦੀ ਮੌਜੂਦਗੀ ਵਿੱਚ ਇੱਕ ਸੁਰ ’ਚ ਕਿਹਾ ਕਿ ਅਕਾਲੀ ਦਲ ਪੀੜਤ ਪਰਿਵਾਰ ਨਾਲ ਚਟਾਨ ਵਾਂਗ ਖੜ੍ਹਾ ਹੈ, ਜੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਹਦਾਇਤ ’ਤੇ ਇਨਸਾਫ਼ ਲਈ ਹਰ ਪੱਧਰ ’ਤੇ ਲੜਾਈ ਲੜੀ ਜਾਵੇਗੀ। ਇਸ ਮੌਕੇ ਅਜੈਬੀਰਪਾਲ ਸਿੰਘ ਰੰਧਾਵਾ, ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਗੁਜਰਪੁਰਾ, ਗੁਰਜੀਤ ਸਿੰਘ ਬਿਜਲੀ ਵਾਲ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।

Send this to a friend