May 1, 2026 3:45 am

ਪੂਰਬ-ਉੱਤਰ ’ਚ ਬੁਨਿਆਦੀ ਢਾਂਚੇ ਉ¤ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ : ਪ੍ਰਧਾਨ ਮੰਤਰੀ

Manmohan_Singh ਨਵੀਂ ਦਿੱਲੀ, 20 ਜਨਵਰੀ (ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਨਵੀਂ ਦਿੱਲੀ ਵਿੱਚ ਪੂਰਬ-ਉ¤ਤਰ ਖੇਤਰ ਦੇ ਮੁੱਖ ਮੰਤਰੀਆਂ ਦੇ ਸੰਮੇਲਨ ਵਿੱਚ ਇਨ੍ਹਾਂ ਰਾਜਾਂ ਵਿੱਚ ਬੁਨਿਆਦੀ ਢਾਂਚਾ ਤੇ  ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਸ ਵਿਚੋਂ ਕਈ ਯੋਜਨਾਵਾਂ ਨੂੰ ਵਾਤਾਵਰਣ ਸਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੁਝ ਕੁਝ ਯੋਜਨਾਵਾਂ ਦੀ ਗਤੀ ਅੱਤਵਾਦ ਦੇ ਕਾਰਨ ਮੱਠੀ ਹੈ। ਪ੍ਰਧਾਨ ਮੰਤਰੀ ਨੇ ਪੂਰਵ ਉਤਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਧਿਆਨ ਦਿੱਤੇ ਜਾਣ ਦੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਪੂਰਵ ਉਤਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਉਥੇ ਵਿਕਾਸ ਦੀ ਗਤੀ ਤੇਜ਼ ਕਰਨ ਅਤੇ ਇਸ ਖੇਤਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਦੀ ਨੀਤੀ ਦਾ ਇਹ ਮਹੱਤਵਪੂਰਨ ਹਿੱਸਾ ਹੈ। ਇਸ ਮੌਕੇ ਯੋਜਨਾ ਕਮਿਸ਼ਨ ਦੇ ਉਪ ਚੇਅਰਮੈਨ ਸ਼੍ਰੀ ਮੋਨਟੇਕ ਸਿੰਘ ਆਹਲੂਵਾਲੀਆਂ ਵੀ ਮੌਜੂਦ ਸਨ।

Send this to a friend