May 16, 2026 12:19 am

ਪਿੰਡ ਅਮਰਾਲੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਸ੍ਰੀ ਚਮਕੌਰ ਸਾਹਿਬ, 5 ਜਨਵਰੀ (ਅਮਰਜੀਤ ਸਿੰਘ ਕਲਸੀ)-ਪਿੰਡ ਅਮਰਾਲੀ ਦੇ ਇਲਾਕਾ ਨਿਵਾਸੀਆਂ ਵੱਲੋਂ ਦਸਵੇਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ ਹੋਏ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਨਗਰ ਕੀਰਤਨ ਪਿੰਡ ਅਮਰਾਲੀ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਸ਼੍ਰੀ ਚਮਕੌਰ ਸਾਹਿਬ ਦੀ ਨਗਰੀ ਵਿੱਚ ਪਹੁੰਚਿਆ ਅਤੇ ਸਾਰੇ ਗੁਰਦੁਆਰੇ ਗੁਰਧਾਮਾਂ ਦੇ ਦਰਸ਼ਨ ਕਰਦਾ ਹੋਇਆ ਗੁਰਦੁਆਰਾ ਸ਼੍ਰੀ ਕਤਲਗੜ੍ਹ ਸੰਪੂਰਨ ਹੋਇਆ। ਨਗਰ ਕੀਰਤਨ ਦੇ ਅੱਗੇ ਗੱਤਕਾ ਪਾਰਟੀਆਂ ਅਤੇ ਬੈਂਡ ਪਾਰਟੀਆਂ ਕਰਤੱਬ ਵਿਖਾਉਂਦੇ ਜਾ ਰਹੇ ਸਨ ਜਿਸ ਵਿੱਚ ਸੰਤ ਬਾਬਾ ਜੋਗਿੰਦਰ ਸਿੰਘ ਜੀ ਚਮਕੌਰ ਸਾਹਿਬ ਵਾਲਿਆਂ ਦੇ ਜਥੇ ਨੇ ਕੀਰਤਨ ਕਰਕੇ ਹਾਜ਼ਰੀ ਲਵਾਈ । ਇਸ ਮੌਕੇ ਹੋਰਨਾਂ ਸੰਗਤਾਂ ਤੋਂ ਇਲਾਵਾ ਸ੍ਰੋ.ਗੁ.ਪ੍ਰ ਕਮੇਟੀ ਦੇ ਮੈਂਬਰ ਸ. ਪਰਮਜੀਤ ਸਿੰਘ ਲੱਖੇਵਾਲ, ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ, ਭਾਈ ਨੱਥਾ ਸਿੰਘ ਜੀ, ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਬੁੱਟਾ ਸਿੰਘ ਜੀ, ਗਿ. ਅਮਰੀਕ ਸਿੰਘ ਕਥਾਵਾਚਕ ਸੱਲੋਮਾਜਰਾ, ਡਾ. ਰਾਜਪਾਲ ਚੌਧਰੀ, ਕਰਮਜੀਤ ਸਿੰਘ, ਨਰਿੰਦਰ ਸਿੰਘ ਸੋਲਖੀਆਂ, ਗੁਰਇਬਾਲ ਸਿੰਘ, ਕਮਲਜੀਤ ਸਿੰਘ, ਅਮਰਜੀਤ ਸਿੰਘ ਕਲਸੀ ਪ੍ਰਧਾਨ ਨੌਜਵਾਨ ਸਭਾ ਪੰਜਾਬ, ਗੁਰਮੀਤ ਸਿੰਘ, ਗੁਰਦੇਵ ਸਿੰਘ, ਦਲਜੀਤ ਸਿੰਘ ਨਾਥ ਆਦਿ ਵੀ ਹਾਜ਼ਰ ਸਨ।

Send this to a friend