Skip to content
Independent perspectives. Global stories.
BREAKING

ਸਨਮਾਨ ਯਾਤਰਾ ਦੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਤੋਂ ਬਾਅਦ ਗੁ:ਭੋਰਾ ਸਾਹਿਬ ਵਿਖੇ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ

Share this story

ਸ੍ਰੀ ਅਨੰਦਪੁਰ ਸਾਹਿਬ, 7 ਜਨਵਰੀ- ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸਾਹਿਬ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਕੋਲ ਆਪਣੀ ਫਰਿਆਦ ਲੈਕੇ ਪੁੱਜਣ ਵਾਲੇ ਕਸ਼ਮੀਰੀ ਪੰਡਿਤਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਦਿੱਲੀ ਤੋਂ ਚੱਲੀ 500 ਦੇ ਕਰੀਬ ਕਸ਼ਮੀਰੀ ਬ੍ਰਾਹਮਣਾਂ ਦੀ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਸਨਮਾਨ ਯਾਤਰਾ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਬੀਤੀ ਦੇਰ ਰਾਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਪੁੱਜੀ। ਜਿੱਥੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਹੈ¤ਡ ਗ੍ਰੰਥੀ ਭਾਈ ਫੂਲਾ ਸਿੰਘ, ਮੈਨੇਜਰ ਰਣਜੀਤ ਸਿੰਘ, ਐਡ:ਹਰਦੇਵ ਸਿੰਘ ਹੈਪੀ, ਪਰਮਜੀਤ ਸਿੰਘ ਚੰਡੋਕ ਮੈਂਬਰ ਦਿੱਲੀ ਕਮੇਟੀ ਸਮੇਤ ਸਮੁੱਚੀ ਇਲਾਕੇ ਦੀ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਅਗਲੇ ਦਿਨ ਇਤਿਹਾਸਕ ਗੁਰਦੁਆਰਾ ਭੌਰਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਸਨਮਾਨ ਯਾਤਰਾ ਲੈਕੇ ਆਈ ਫਿਲਮ ਅਭਿਨੇਤਰੀ ਪ੍ਰੀਤੀ ਸਪਰੂ, ਤੇਜ਼ ਸਪਰੂ, ਅਦਾਕਾਰ ਰਣਜੀਤ, ਨਾਮੀ ਐਂਕਰ ਸਤਿੰਦਰ ਸੱਤੀ, ਨਾਮੀ ਗਾਇਕਾ ਸੁੱਖੀ ਬਰਾੜ, ਮਿਸਿਜ਼ ਇੰਡੀਆ ਦਲਜੀਤ ਕੌਰ, ਊਰਜਾ ਸਿੰਘ, ਸਰਬ ਭਾਰਤੀ ਕਸ਼ਮੀਰੀ ਸੰਗਠਨ ਦੇ ਮੋਹਰੀ ਗੁਰੂ ਕੁਮਾਰ ਸਵਾਮੀ ਜੀ ਤੋ ਇਲਾਵਾ ਮੈਂਬਰ ਪਾਰਲੀਮੈਂਟ ਪ੍ਰੌਫ:ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਡਾ:ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈ¤ਡ ਗ੍ਰੰਥੀ ਭਾਈ ਫੂਲਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਸ਼ਮੀਰੀ ਪੰਡਿਤ ਸ਼ਾਮਿਲ ਹੋਏ। ਇਸ ਸਮਾਗਮ ਵਿਚ ਪੰਥ ਪ੍ਰਸਿਧ ਕੀਰਤਨੀ ਜੱਥੇ ਅਤੇ ਢਾਡੀ ਜੱਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਮੈਂਬਰ ਪਾਰਲੀਮੈਂਟ ਪ੍ਰੌਫ:ਪ੍ਰੇਮ ਸਿੰਘ ਚੰਦੂਮਾਜਰਾ, ਡਾ:ਦਲਜੀਤ ਸਿੰਘ ਚੀਮਾ, ਭਾਈ ਅਮਰਜੀਤ ਸਿੰਘ ਚਾਵਲਾ ਨੇ ਕਸ਼ਮੀਰੀ ਬ੍ਰਾਹਮਣਾਂ ਵਲੋਂ ਸਨਮਾਨ ਯਾਤਰਾ ਲਿਆਉਣ ਤੇ ਧੰਨਵਾਦ ਕਰਦਿਆਂ ਫਿਲਮ ਅਭਿਨੇਤਰੀ ਪ੍ਰੀਤੀ ਸਪਰੂ ਸਮੇਤ ਹੋਰ ਵੀ ਕਈ ਨਾਮਵਰ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਸਟੇਜਨ ਸੈਕਟਰੀ ਦੀ ਸੇਵਾ ਸੂਚਨਾ ਅਫਸਰ ਐਡ:ਹਰਦੇਵ ਸਿੰਘ ਹੈਪੀ ਵਲੋਂ ਨਿਭਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ ਡੀ ਐਮ ਸ਼੍ਰੀ ਅਨੰਦਪੁਰ ਸਾਹਿਬ ਰਾਕੇਸ਼ ਕੁਮਾਰ ਗਰਗ, ਤਹਿਸੀਲਦਾਰ ਸੁਰਿੰਦਰਪਾਲ ਸਿੰਘ, ਅਕਾਲੀ ਆਗੂ ਮਨਜਿੰਦਰ ਸਿੰਘ ਬਰਾੜ, ਜੱਥੇਦਾਰ ਸੰਤੋਖ ਸਿੰਘ, ਭੁਪਿੰਦਰ ਸਿੰਘ ਗਾਇਡ, ਤੇਜਿੰਦਰ ਸਿੰਘ ਵਾਲੀਆ, ਰਣਜੀਤ ਸਿੰਘ ਗੁਡਵਿਲ, ਇਕਬਾਲ ਸਿੰਘ ਅਗੰਮਪੁਰ, ਜੱਥੇ: ਮੋਹਣ ਸਿੰਘ ਢਾਹੇ, ਜਗੀਰ ਸਿੰਘ, ਹਰਜੀਤ ਸਿੰਘ ਅਚਿੰਤ, ਸਤਨਾਮ ਸਿੰਘ ਝੱਜ, ਇੰਦਰਜੀਤ ਸਿੰਘ ਬੇਦੀ ਆਦਿ ਹਾਜ਼ਰ ਸਨ।

WRITTEN BY