Skip to content
Independent perspectives. Global stories.
BREAKING

ਪਾਵਰਕਾਮ ਦੇ ਚੀਫ ਇੰਜੀਨੀਅਰ ਸ੍ਰ. ਸੁੱਚੂ ਗੁਰ: ਬਾਬਾ ਬੁੱਢਾ ਜੀ ਵਿਖੇ ਹੋਏ ਨਤਮਸਤਕ

Share this story

ਝਬਾਲ, 8 ਜਨਵਰੀ (ਜਤਿੰਦਰ ਵਿੱਕੀ, ਹਰਦੀਪ ਸਿੰਘ)- ਪੰਜਾਬ ਸਟੇਟ ਪਾਵਰਕਾਰਪੋਰੇਸ਼ਨ ਦੇ ਚੀਫ ਇੰਜੀਨੀਅਰ ਸ੍ਰ. ਜਗਜੀਤ ਸਿੰਘ ਸੁੱਚੂ ਮਾਝੇ ਦੇ ਧਾਰਮਿਕ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਜੀ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ ਤੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਤੇ ਗੁਰੁ ਘਰ ਮੱਥਾ ਟੇਕਿਆਂ ਤੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦਾ ਆਨੰਦ ਮਾਣਿਆ। ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ੍ਰ, ਜਸਪਾਲ ਸਿੰਘ ਨੇ ਗੁਰੁ ਘਰ ਦੀ ਬਖਸ਼ਿਸ਼ ਸਿਓਪਾਓ ਅਤੇ ਬਾਬਾ ਬੁੱਢਾ ਜੀ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਰਜਿੰਦਰ ਸਿੰਘ ਰੂਬੀ, ਮੈਨੇਜਰ ਜਗੀਰ ਸਿੰਘ ਗੁਰਦੁਆਰਾ ਸੰਨ੍ਹ ਸਾਹਿਬ, ਐਢੀਸ਼ਨਲ ਮੈਨੇਜਰ ਸਤਨਾਮ ਸਿੰਘ ਝਬਾਲ, ਦਿਲਬਾਗ ਸਿੰਘ ਝਬਾਲ ਤੇ ਹੋਰ ਵੀ ਸੇਵਾਦਾਰ ਹਾਜ਼ਰ ਸਨ।

WRITTEN BY