Skip to content
Independent perspectives. Global stories.
BREAKING

ਨਸ਼ੀਲੀਆਂ ਸ਼ੀਸ਼ੀਆਂ ਤੇ ਗੋਲੀਆਂ ਸਮੇਤ 1 ਕਾਬੂ

Share this story

ਅਮਰਗੜ੍ਹ, 8 ਜਨਵਰੀ (ਸੁਖਵਿੰਦਰ ਸਿੰਘ ਅਟਵਾਲ)- ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖਿਲਾਫ਼ ਛੇੜੀ ਮੁਹਿੰਮ ਤਹਿਤ ਥਾਣਾ ਅਮਰਗੜ੍ਹ ਪੁਲਿਸ ਨੇਂ ਸਹਾਇਕ ਥਾਣੇਦਾਰ ਮੇਜ਼ਰ ਸਿੰਘ ਦੀ ਅਗਵਾਈ ਵਿੱਚ ਗਸਤ ਦੌਰਾਨ ਇੱਕ ਵਿਅਕਤੀ ਪਾਸੋਂ 8 ਨਸ਼ੀਲੀਆਂ ਸ਼ੀਸ਼ੀਆਂ ਤੇ 80 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁਖੀ ਗੁਰਭਜਨ ਸਿੰਘ ਨੇ ਦੱਸਿਆ ਕਿ ਜਤਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਕੌਮ ਜੱਟ ਵਾਸੀ ਪਿੰਡ ਚੌਦਾਂ ਖਿਲਾਫ਼ ਮੁਕੱਦਮਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੱਕ ਹੋਰ ਮੁਕੱਦਮੇ ਤਹਿਤ ਸਹਾਇਕ ਥਾਣੇਦਾਰ ਸਾਧਾ ਸਿੰਘ ਨੇਂ ਅਮਰਗੜ੍ਹ ਨਵਾਂ ਬੱਸ ਅੱਡਾ ਪਾਸ ਅੰਮ੍ਰਿਤਪਾਲ ਸਿੰਘ ਉਰਫ਼ ਮਾਟਾ ਪੁੱਤਰ ਨਿਰਮਲ ਸਿੰਘ ਵਾਸੀ ਅਮਰਗੜ੍ਹ ਨੂੰ ਗ੍ਰਿਫਤਾਰ ਕੀਤਾ ਜੋ ਆਪਣੇ ਮੁਨਾਫ਼ੇ ਲਈ ਅਜੇ ਕੁਮਾਰ ਦੇ ਭਾਰਤਵਾਜ ਮੈਡੀਕੋਜ ਸਟੋਰ ਤੋਂ ਨਸ਼ੀਲੀਆਂ ਸ਼ੀਸ਼ੀਆਂ ਲਿਆ ਕੇ ਵੇਚਦਾ ਸੀ, ਉਸ ਪਾਸੋਂ 5 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ ਹਨ, ਜਦਕਿ ਮੈਡੀਕਲ ਸਟੋਰ ਵਾਲੇ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।

WRITTEN BY