Skip to content
Independent perspectives. Global stories.
BREAKING

ਪਿੰਡ ਚੰਨਣਵਾਲ ਵਿਖੇ ਪੰਜ ਪਿਆਰਿਆ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ

Share this story

ਮਹਿਲ ਕਲਾਂ, 8 ਜਨਵਰੀ (ਕੁਲਦੀਪ ਗਰੇਵਾਲ)- ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਚੰਨਣਵਾਲ ਵੱਲੋਂ ਗ੍ਰਾਮ ਪੰਚਾਇਤ,ਸਤਿਕਾਰ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛ੍ਯਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਵਿਸਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦਾ ਵੱਖ ਵੱਖ ਥਾਵਾ ਤੇ ਸਰਧਾਲੂ ਸੰਗਤਾਂ ਵੱਲੋਂ ਭਰਵਾ ਸਵਾਗਤ ਕੀਤਾ ਗਿਆ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਰਸ-ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਢਾਡੀ ਅਜਮੇਰ ਸਿੰਘ ਕਾਲਸਾ ਦੇ ਜਥੇ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜੀਵਨ ਨਾਲ ਸਬੰਧਿਤ ਢਾਡੀ ਵਾਰਾ ਪੇਸ਼ ਕੀਤੀਆਂ ਅਤੇ ਕਥਾ ਵਾਚਕ ਹਰਨੇਕ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਵਾਰੇ ਚਾਨਣਾ ਪਾਇਆ। ਇਸ ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਲਈ ਵੱਖ ਵੱਖ ਥਾਵਾ ਤੇ ¦ਗਰ ਲਗਾਏ ਗਏ। ਇਸ ਮੌਕੇ ਗੱਤਕਾ ਪਾਰਟੀ ਚੰਨਣਵਾਲ ਅਤੇ ਚੋਹਾਨਕੇ ਦੇ ਸਿੰਘਾ ਵੱਲੋ ਗੱਤਕੇ ਦੇ ਜੌਹਰ ਦਿਖਾਏ। ਇਸ ਮੌਕੇ ਕਮੇਟੀ ਪ੍ਰਧਾਨ ਭਾਈ ਦਰਸਨ ਸਿੰਘ, ਮੀਤ ਪ੍ਰਧਾਨ ਭਾਗ ਸਿੰਘ, ਮਿਸਤਰੀ ਸੁਰਜੀਤ ਸਿੰਘ, ਖਜਾਨਚੀ ਡਾ ਗੁਰਮੇਲ ਸਿੰਘ, ਸੈਕਟਰੀ ਰਾਮ ਸਿੰਘ,ਸਰਪੰਚ ਗੁਰਜੰਟ ਸਿੰਘ ਧਾਲੀਵਾਲ ਨੇ ਸੰਗਤਾ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ ਦਿਹਾੜੇ ਦੀ ਵਧਾਈ ਦਿੰਦਿਆ ਕਿਹਾ ਕਿ ਸਾਨੂੰ ਸਾਰਿਆ ਨੂੰ ਰਲ ਮਿਲ ਕੇ ਗੁਰੂ ਸਹਿਬਾਨਾ ਦੇ ਦਿਹਾੜੇ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਨੌਜਵਾਨ ਪੀੜੀ ਗੁਰੂਆ ਦੇ ਜੀਵਨ ਤੋ ਪ੍ਰੇਰਨਾ ਲੈ ਕੇ ਸਿੱਖੀ ਵਿਰਸੇ ਨਾਲ ਜੁੜ ਸਕੇ। ਇਸ ਮੌਕੇ ਉਘੇ ਸਮਾਜ ਸੇਵੀ ਬਾਬਾ ਯਾਦਵਿੰਦਰ ਸਿੰਘ, ਆੜਤੀਆ ਕੁਲਵੀਰ ਸਿੰਘ, ਕਮੇਟੀ ਮੈਬਰ ਗੁਰਮੇਲ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ, ਪੰਚ ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।

WRITTEN BY