ਗੁਰਦਾਸਪੁਰ, 9 ਜਨਵਰੀ (ਸ਼ਾਮ ਸਿੰਘ ਠਾਕੁਰ)- ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ, ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਕਿਉਸਕ ਮਸ਼ੀਨ ਦਾ ਉਦਘਾਟਨ ਸ੍ਰੀ ਕਮਲਜੀਤ ਲਾਂਬਾ, ਮਾਨਯੋਗ ਇੰਚਾਰਜ ਜਿਲ੍ਹਾ ਅਤੇ ਸ਼ੈਸਨਜ਼ ਜਜ, ਗੁਰਦਾਸਪੁਰ ਨੇ ਰਿਬਨ ਕਟ ਕੇ ਕੀਤਾ।ਸ੍ਰੀ ਕਮਲਜੀਤ ਲਾਂਬਾ, ਮਾਨਯੋਗ ਇੰਚਾਰਜ ਜਿਲ੍ਹਾ ਅਤੇ ਸ਼ੈਸਨਜ਼ ਜਜ, ਗੁਰਦਾਸਪੁਰ ਨੇ ਦਸਿਆ ਕਿ ਇਸ ਮਸ਼ੀਨ ਦੇ ਲਗਣ ਨਾਲ ਹੁਣ ਲੋਕਾਂ ਨੂੰ ਅਦਾਲਤਾਂ ਵਿਚ ਚਲਦੇ ਕੇਸਾਂ ਬਾਰੇ ਪਤਾ ਕਰਨ ਵਿਚ ਆਸਾਨੀ ਹੋਵੇਗੀ ਅਤੇ ਇਸ ਦੇ ਨਾਲ ਵਕੀਲਾਂ, ਜਨਰਲ ਪਬਲਿਕ ਅਤੇ ਅਦਾਲਤਾਂ ਦੇ ਕਰਮਚਾਰੀਆਂ ਦੇ ਸਮੇਂ ਦੀ ਵੀ ਬਚਤ ਹੋਵੇਗੀ।
ਇਸ ਮੌਕੇ ਮਾਨਯੋਗ ਇੰਚਾਰਜ ਜਿਲ੍ਹਾ ਅਤੇ ਸ਼ੈਸਨਜ਼ ਜਜ ਤੋਂ ਇਲਾਵਾ ਸਮੂਹ ਜੁਡੀਸ਼ੀਅਲ ਅਫਸਰ ਸਹਿਬਾਨ ਅਤੇ ਪ੍ਰਧਾਨ ਜਿਲ੍ਹਾ ਬਾਰ ਐਸੋਸ਼ੀਏਸ਼ਨ, ਗੁਰਦਾਸਪੁਰ ਤੋਂ ਇਲਾਵਾ ਸਟਾਫ ਮੈਂਬਰ ਹਾਜਰ ਸਨ।
ਮਾਣਯੋਗ ਜ਼ਿਲਾ ਅਤੇ ਸ਼ੈਸਨ ਜੱਜ ਸ੍ਰੀ ਕਮਲਜੀਤ ਲਾਂਬਾ ਵੱਲੋਂ ਕਿਉਸਿਕ ਮਸ਼ੀਨ ਦਾ ਉਦਘਾਟਨ



