Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰਕਾਂ ਤੇ ਧਾਰਮਿਕ ਅਧਿਆਪਕਾਂ ਦੀ ਇਕੱਤਰਤਾ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ : ਦਿਲਜੀਤ ਸਿੰਘ ਬੇਦੀ

Share this story

ਸ੍ਰੀ ਅਨੰਦਪੁਰ ਸਾਹਿਬ, 9 ਜਨਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਅਤੇ ਧਾਰਮਿਕ ਅਧਿਆਪਕਾਂ ਦੀ ਇਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ 10 ਜਨਵਰੀ ਨੂੰ ਇਕ ਵਿਸ਼ੇਸ਼ ਇਕੱਤਰਤਾ ਕੀਤੀ ਜਾ ਰਹੀ ਹੈ। ਅੱਜ ਸਵੇਰੇ 10:00 ਵਜੇ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਜਿਥੇ ਪਹਿਲਾਂ ਚੱਲ ਰਹੇ ਧਰਮ ਪ੍ਰਚਾਰ ਕਾਰਜਾਂ ਦਾ ਮੁਲਾਂਕਣ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਪਹਿਲੀ ਵਾਰ ਪ੍ਰਚਾਰਕਾਂ ਦੇ ਰੂਬਰੂ ਹੋਣਗੇ। ਕਮੇਟੀ ਪ੍ਰਧਾਨ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਕਮੇਟੀ ਮੈਂਬਰ ਅਤੇ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੀ ਸੰਬੋਧਨ ਕਰਨਗੇ।

WRITTEN BY