Skip to content
Independent perspectives. Global stories.
BREAKING

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬਣੇਗਾ ਸਾਹਿਬਜ਼ਾਦਾ ਫਤਹਿ ਸਿੰਘ ਦੀ ਯਾਦ ਵਿਚ ਆਡੋਟੋਰੀਅਮ : ਭਾਈ ਲੋਂਗੋਵਾਲ

Share this story

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ- ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਾਹਿਬਜ਼ਾਦਾ ਫਤਹਿ ਸਿੰਘ ਦੀ ਯਾਦ ਵਿਚ ਆਡੋਟੋਰੀਅਮ ਬਣਾਇਆ ਜਾਵੇਗਾ ਜਿਸ ਦਾ ਕੰਮ ਜਲਦ ਹੀ ਸ਼ੁਰੂ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਕੀਤਾ। ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰ ਸੰਮੇਲਨ ਦੋਰਾਨ ਮੀਕੇ ਵਲੋਂ ਸੰਗਤ ਵਿਚ ਕੀਰਤਨ ਕਰਨ ਦੇ ਪੁੱਛੇ ਸੁਆਲ ਬਾਰੇ ਉਨ੍ਹਾਂ ਕਿਹਾ ਕਿ ਉਹ ਤਾਂ ਉਸ ਸਮੇ ਸਮਾਗਮ ਵਿਚ ਹਾਜਰ ਹੀ ਨਹੀ ਸਨ। ਪੰਜਾਬ ਸਰਕਾਰ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਭਾਰਤ ਮਾਤਾ ਕੀ ਜੈ ਦੇ ਲਗਾਏ ਗਏ ਨਾਅਰਿਆਂ ਬਾਰੇ ਪੁੱਛਣ ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਕਿਸੇ ਦੇ ਵੀ ਨਾਅਰੇ ਨਹੀ ਲਗਾਏ ਜਾ ਸਕਦੇ ਤੇ ਨਾ ਹੀ ਇਸਦੀ ਇਜਾਜਤ ਦਿਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਰਹਿਤ ਮਰਯਾਦਾ ਦਾ ਪ੍ਰਚਾਰ ਤੇ ਪਾਸਾਰ ਕੀਤਾ ਜਾ ਰਿਹਾ ਹੈ ਤੇ ਅਸੀ ਇਸ ਸਬੰਧੀ ਪ੍ਰਚਾਰਕਾਂ ਰਾਹੀਂ ਵਿਸ਼ੇਸ਼ ਉਪਰਾਲੇ ਕਰ ਰਹੇ ਹਾਂ। ਇਸ ਮੋਕੇ ਉਨ੍ਹਾਂ ਦੇ ਨਾਲ ਮੁੱਖ ਸਕੱਤਰ ਭਾਈ ਰੂਪ ਸਿੰਘ, ਦਿਲਜੀਤ ਸਿੰਘ ਬੇਦੀ, ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਰਣਜੀਤ ਸਿੰਘ, ਭੁਪਿੰਦਰ ਸਿੰਘ,ਹਰਦੇਵ ਸਿੰਘ ਆਦਿ ਹਾਜਰ ਸਨ।

WRITTEN BY