ਨੂਰਪੁਰ ਬੇਦੀ, 11 ਜਨਵਰੀ (ਐਮ.ਪੀ. ਸ਼ਰਮਾ)- ਪ੍ਰਾਪਤ ਜਾਣਕਾਰੀ ਅਨੁਸਾਰ ਸਮਾਜਿਕ ਸੁਰਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਧਿਆਨ ਵਿਚ ਇਹ ਮਾਮਲਾ ਆਇਆ ਹੈ ਕਿ ਕੁਝ ਜ਼ਿਲ੍ਹਿਆਂ ਵਿਚ ਕੁਝ ਗੈਰ ਸਰਕਾਰੀ ਵਿਅਕਤੀਆਂ ਵਲੋਂ ਆਮ ਲੋਕਾਂ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਸਰਕਾਰ ਵਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਅਧੀਨ ਲੜਕੀਆਂ ਨੂੰ ਇਹ ਕਹਿ ਕੇ ਫਾਰਮ ਵੇਚੇ ਜਾ ਰਹੇ ਹਨ ਕਿ ਇਸ ਅਧੀਨ 8 ਤੋਂ 32 ਸਾਲ ਤਕ 2 ਲਖ ਰੁਪਏ ਨਗਦ ਦਿਤੇ ਜਾਣਗੇ ਜਦਕਿ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਅਧੀਨ ਕਿਸੇ ਨੂੰ ਨਕਦ ਰਾਸ਼ੀ ਦੇਣ ਦੀ ਯੋਜਨਾ ਨਹੀਂ ਹੈ।ਜਾਣਕਾਰੀ ਦਿੰਦਿਆ ਮਾਣਯੋਗ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਗੁਰਨੀਤ ਤੇਜ ਨੇ ਦਸਿਆ ਕਿ ਇਸ ਸਕੀਮ ਅਧੀਨ ਲੜਕੀਆਂ ਨੂੰ ਕੋਈ ਨਗਦ ਰਾਸ਼ੀ ਨਹੀਂ ਦਿਤੀ ਜਾਂਦੀ ਅਤੇ ਨਾ ਹੀ ਲੜਕੀਆਂ ਦੇ ਬੈਂਕ ਖਾਤਿਆਂ ਵਿਚ ਕੋਈ ਪੈਸਾ ਪਾਇਆ ਜਾਂਦਾ ਹੈ।ਇਸ ਸਕੀਮ ਅਧੀਨ ਸਮਾਜ ਵਿਚ ਬੇਟੀਆਂ ਪ੍ਰਤੀ ਰੂੜੀਵਾਦੀ ਸੋਚ ਨੂੰ ਬਦਲਣਾ, ਪੀ.ਸੀ.ਅਤੇ ਪੀ.ਐਨ.ਡੀ.ਟੀ. ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨਾ ਅਤੇ ਬੇਟੀਆਂ ਦੀ ਸਿਖਿਆ ਨੂੰ ਅਗੇ ਵਧਾਉਣ ਲਈ ਜ਼ੋਰ ਦੇਣਾ ਹੈ।?ੁਹਨਾਂ ਕਿਹਾ ਕਿ ਅਜਿਹੇ ਗੈਰ-ਸਰਕਾਰੀ ਵਿਅਕਤੀਆਂ ਵਲੋਂ ਆਮ ਲੋਕਾਂ ਤੋਂ ਰਜਿਸਟਰੇਸ਼ਨ ਕਰਵਾਉਣ ਦੇ ਨਾਮ ਹੇਠ ਪੈਸੇ ਵੀ ਠਗੇ ਜਾਂਦੇ ਹਨ, ਜੋ ਕਿ ਸਰਾਸਰ ਗੈਰ-ਕਾਨੂੰਨੀ ਤੇ ਅਨੈਤਿਕ ਹੈ।ਸ਼੍ਰੀਮਤੀ ਤੇਜ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਅਜਿਹੇ ਨਕਲੀ ਫਾਰਮ ਵੇਚਣ ਅਤੇ ਭਰਨ ਵਾਲਿਆਂ ਵਿਰੁਧ ਐਫ.ਆਈ.ਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ।ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਇਸ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਇਸ ਬਾਰੇ ਨੇੜੇ ਦੇ ਪੁਲਿਸ ਸਟੇਸ਼ਨ ਜਾਂ ਫਿਰ ਉਹਨਾਂ ਦੇ ਦਫਤਰ ਨੂੰ ਸੂਚਿਤ ਕੀਤਾ ਜਾਵੇ।ਉਹਨਾਂ ਜ਼ਿਲ੍ਹਾ ਰੂਪਨਗਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਗੁੰਮਰਾਹ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਿਹਾ ਜਾਵੇ ਅਤੇ ਕਿਸੇ ਵੀ ਪ੍ਰਕਾਰ ਦੇ ਅਣ-ਅਧਿਕਾਰਤ ਫਾਰਮ ਵਿਚ ਆਪਣੀ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ।?ੁਹਨਾਂ ਦਸਿਆ ਕਿ ਜ਼ਿਲ੍ਹੇ ਰੂਪਨਗਰ ਵਿਚ ਠ ਬੇਟੀ ਬਚਾਓ ਬੇਟੀ ਪੜ੍ਹਾਓ ਠ ਸਕੀਮ ਦਫਤਰ ਦੀ ਦੇਖ-ਰੇਖ ਹੇਠ ਚਲ ਰਹੀ ਹੈ ਇਸ ਲਈ ਜੇਕਰ ਕਿਸੇ ਨੂੰ ਵੀ ਠ ਬੇਟੀ ਬਚਾਓ ਬੇਟੀ ਪੜ੍ਹਾਓ ਠ ਸਕੀਮ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਹਾਸਲ ਕਰਨੀ ਹੋਵੇ ਤਾਂ ਉਨ੍ਹਾਂ ਦੇ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਠਗੀਆਂ ਮਾਰਨ ਵਾਲੇ ਲੋਕਾਂ ਤੋਂ ਬਚਣ ਦੀ ਅਪੀਲ



