April 30, 2026 9:56 am

ਕੇਜਰੀਵਾਲ ਵੱਲੋਂ ਅੰਦੋਲਨ ਸਮਾਪਤ

ਜਾਂਚ ਹੋਣ ਤੱਕ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਛੁੱਟੀ ’ਤੇ ਭੇਜਿਆ ਗਿਆ
image ਨਵੀਂ ਦਿੱਲੀ, 21 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਦਿੱਲੀ ਪੁਲਿਸ ਦੇ ਵਿਚਾਲੇ ਅੱਜ ਹੋਏ ਟਕਰਾਅ ਤੋਂ ਬਾਅਦ ਕੇਂਦਰ ਸਰਕਾਰ ਨੇ ਦਿੱਲੀ ਪੁਲਿਸ ਦੇ ਦੋਸ਼ੀ ਮੁਲਾਜ਼ਮਾਂ ਨੂੰ ਮਾਮਲੇ ਦੀ ਜਾਂਚ ਪੂਰੀ ਹੋਣ ਤੱਕ ਛੁੱਟੀ ’ਤੇ ਭੇਜ ਦਿੱਤਾ ਹੈ। ਮਾਲਵੀਆ ਨਗਰ ਦੇ ਐ¤ਸ.ਐ¤ਚ.ਓ. ਨੂੰ ਛੁੱਟੀ ’ਤੇ ਭੇਜ ਦਿੱਤਾ ਗਿਆ ਹੈ, ਨਾਲ ਹੀ ਪਹਾੜਗੰਜ ਦੇ ਪੀ.ਸੀ.ਆਰ. ਇੰਚਾਰਜ ਨੂੰ ਵੀ ਜਾਂਚ ਹੋਣ ਤੱਕ ਛੁੱਟੀ ਉ¤ਪਰ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਅੰਦੋਲਨ ਸਮਾਪਤ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਹ ਦਿੱਲੀ ਵਾਸੀਆਂ ਦੀ ਜਿੱਤ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਸਮਰਥਕਾਂ ’ਤੇ ਮੰਗਲਵਾਰ ਨੂੰ ਉਸ ਸਮੇਂ ਲਾਠੀਚਾਰਜ ਕੀਤਾ ਜਦੋਂ ਉਹ ਹਿੰਸਕ ਹੋ ਗਏ ਅਤੇ ਦਿੱਲੀ ਪੁਲਿਸ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਧਰਨੇ ਵਾਲੇ ਸਥਾਨ ’ਤੇ ਪਹੁੰਚਣ ਲਈ ਬੈਰੀਕੇਡ ਨੂੰ ਤੋੜ ਦਿੱਤਾ। ਭਾਰੀ ਗਿਣਤੀ ਵਿੱਚ ਇਕੱਠੇ ‘ਆਪ’ ਸਮਰਥਕ ਰੇਲ ਭਵਨ ਕੋਲ ਧਰਨੇ ਵਾਲੇ ਸਥਾਨ ’ਤੇ ਜਾਣਾ ਚਾਹੁੰਦੇ ਸਨ ਪਰ ਪੁਲਸ ਨੇ ਉਨ੍ਹਾਂ ਨੂੰ ਉ¤ਥੋਂ ਜਾਣ ਨਹੀਂ ਦਿੱਤਾ, ਜਿਸ ’ਤੇ ਗੁੱਸਾਏ ਸਮਰਥਕਾਂ ਨੇ ਬੈਰੀਕੇਡ ਤੋੜ ਦਿੱਤਾ ਅਤੇ ਲਗਭਗ 200-300 ਸਮਰਥਕ ਧਰਨੇ ਵਾਲੀ ਜਗ੍ਹਾ ’ਤੇ ਪਹੁੰਚ ਗਏ। ਪਥਰਾਅ ਦੀਆਂ ਘਟਨਾਵਾਂ ਵੀ ਦਰਜ ਕੀਤੀਆਂ ਗਈਆਂ ਹਨ ਪਰ ਪੁਲਿਸ ਨੇ ਇਹ ਕਹਿੰਦੇ ਹੋਏ ਇਸ ਦੀ ਪੁਸ਼ਟੀ ਨਹੀਂ ਕੀਤੀ ਕਿ ਉਨ੍ਹਾਂ ਨੇ ਘਟਨਾਵਾਂ ਦੀ ਜਾਂਚ ਕਰਨੀ ਹੈ। ਪੁਲਿਸ ਨੇ ਦੱਸਿਆ ਕਿ ‘ਆਪ’ ਦੇ ਲਗਭਗ 200-300 ਸੋਇਮ ਸੇਵੀ ਰੇਲ ਭਵਨ ਕੋਲ ਪਹੁੰਚ ਗਏ, ਭੀੜ ਹੋਣ ਕਾਰਨ ਹਾਲਾਤ ਵਿਗੜ ਗਏ। ‘ਆਪ’ ਦਾ ਇਕ ਵਰਕਰ ਜ਼ਖਮੀ ਹੋ ਗਿਆ ਹੈ ਅਤੇ ਪੁਲਿਸ ਵੱਲੋਂ ਉਸ ਨੂੰ ਐਂਬੂਲੈਂਸ ਵਿੱਚ ਚੜਾਉਂਦੇ ਹੋਏ ਦੇਖਿਆ ਗਿਆ। ‘ਆਪ’ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਦਿੱਲੀ ਪੁਲਿਸ ’ਤੇ ਵਰਸਦੇ ਹੋਏ ਉਸ ਉ¤ਤੇ ਪਾਰਟੀ ਦੇ ਕਈ ਵਰਕਰਾਂ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ, ‘ਪੁਲਿਸ ਨੇ ਪੱਤਰਕਾਰਾਂ ਦੀ ਕੁੱਟਮਾਰ ਕੀਤੀ, ਸਾਡੇ ਕਈ ਸੋਇਮ ਸੇਵੀਆਂ ਨੂੰ ਕੁੱਟਿਆ ਗਿਆ।’ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀ. ਏ. ਸੀ.) ਦੇ ਮੈਂਬਰ ਸਿੰਘ ਨੇ ਕਿਹਾ, ‘ਅਸੀਂ ਕਾਨੂੰਨ ਵਿਵਸਥਾ ਕਾਇਮ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ। ਕਈ ਸੋਇਮ ਸੇਵੀ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।’ ਉਨ੍ਹਾਂ ਨੇ ਕਿਹਾ ਕਿ ਪਾਰਟੀ ਸਾਰੇ ਜ਼ਖਮੀਆਂ ਦੀ ਉ¤ਚਿਤ ਡਾਕਟਰੀ ਜਾਂਚ ਯਕੀਨੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Send this to a friend