April 30, 2026 8:45 am

ਸੁਪਰੀਮ ਕੋਰਟ ਕੇਜਰੀਵਾਲ ਦੇ ਅੰਦੋਲਨ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ

ਨਵੀਂ ਦਿੱਲੀ- ਕੁਝ ਪੁਲਿਸ ਅਫਸਰਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਕਾਨੂੰਨ ਮੰਤਰੀ ਸੋਮਨਾਥ ਭਾਰਤੀ ਵੱਲੋਂ ਰਾਜਧਾਨੀ ਦੀਆਂ ਸੜਕਾਂ ਉ¤ਪਰ ਅੰਦੋਲਨ ਸ਼ੁਰੂ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਮੁੱਖ ਜੱਜ ਪੀ. ਸਤਾਸਿਵਮ ਦੀ ਅਗਵਾਈ ਵਾਲੇ ਬੈਂਚ ਨੇ ਕੇਜਰੀਵਾਲ ਤੇ ਭਾਰਤੀ ਨੂੰ ਗ੍ਰਿਫਤਾਰ ਕਰਨ ਸਬੰਧੀ ਇੱਕ ਵਕੀਲ ਵੱਲੋਂ ਦਾਇਰ ਜਨ ਹਿੱਤ ਪਟੀਸ਼ਨ ’ਤੇ ਸੁਣਵਾਈ ਲਈ ਸ਼ੁੱਕਰਵਾਰ ਦਾ ਦਿਨ ਤੈਅ ਕੀਤਾ ਹੈ। ਪਟੀਸ਼ਨਰ ਨੇ ਦੋਸ਼ ਲਾਇਆ ਹੈ ਕਿ ਕੇਜਰੀਵਾਲ ਤੇ ਉਨ੍ਹਾਂ ਦੇ ਮੰਤਰੀ ਕਾਨੂੰਨ ਦੀ ਉਲੰਘਣਾ ਕਰਕੇ ਅੰਦੋਲਨ ਕਰ ਰਹੇ ਹਨ ਕਿਉਂਕਿ ਉਹ ਸੰਵਿਧਾਨਕ ਅਹੁੱਦਿਆਂ ’ਤੇ ਹਨ ਤੇ ਉਹ ਹੋਰ ਸੰਵਿਧਾਨਕ ਅਧਿਕਾਰੀਆਂ ਵਿਰੁੱਧ ਸੜਕਾਂ ਉ¤ਪਰ ਅੰਦੋਲਨ ਨਹੀਂ ਕਰ ਸਕਦੇ।
ਵਕੀਲ ਐ¤ਮ.ਐ¤ਲ. ਸ਼ਰਮਾ ਨੇ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਆਪਣੇ ਮੰਤਰੀ ਭਾਰਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਿਨ੍ਹਾਂ ਵਿਰੁ¤ਧ 4 ਵਿਦੇਸ਼ੀ ਔਰਤਾਂ ਨੇ ਐ¤ਫ.ਆਈ.ਆਰ. ਦਰਜ ਕਰਵਾਈ ਹੈ ਕਿ 15-16 ਜਨਵਰੀ ਨੂੰ ਅੱਧੀ ਰਾਤ ਵੇਲੇ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਵੜ੍ਹ ਕੇ ਉਨ੍ਹਾਂ ਦੀ ਖਿੱਚ ਧੂਹ ਕੀਤੀ ਗਈ ਤੇ ਪ੍ਰੇਸ਼ਾਨ ਕੀਤਾ ਗਿਆ।

Send this to a friend