21 ਅਤੇ 22 ਜਨਵਰੀ ਨੂੰ ਗੁ:ਗੁਰੂ ਕਾ ਲਾਹੋਰ ਵਿਖੇ ਹੋਵੇਗਾ ਸਲਾਨਾ ਜੌੜ-ਮੇਲਾ
ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਦਸ਼ਮੇਸ਼ ਪਿਤਾ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਜੀ ਮਹਾਰਾਜ ਦੇ 21 ਅਤੇ 22 ਜਂਨਵਰੀ ਨੂੰ ਗੁਰੂ ਕਾ ਲਾਹੋਰ ਵਿਖੇ ਮਨਾਏ ਜਾ ਰਹੇ ਵਿਆਹ ਪੁਰਬ ਦੇ ਸਬੰਧ ਵਿੱਚ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਹੋਈ ਇਕੱਤਰਤਾ ਸਮੇਂ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜਿਸ ਵਿੱਚ 19 ਜਨਵਰੀ ਨੂੰ ਸਵੇਰੇ 10 ਵਜੇ ਗੁ. ਭੋਰਾ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਪ੍ਰਾਰੰਭ ਹੋਣਗੇ ਜਿਸ ਦੇ ਭੋਗ ਮਿਤੀ 21 ਜਨਵਰੀ ਨੂੰ ਸਵੇਰੇ 8:30 ਵਜੇ ਪੈਣਗੇ। ਉਪਰੰਤ ਸਵੇਰੇ 9 ਵਜ੍ਹੇ ਬਰਾਤ-ਰੂਪੀ ਨਗਰ ਕੀਰਤਨ ਗੁਰੂ ਸਾਹਿਬ ਜੀ ਦੇ ਪਾਵਨ ਗ੍ਰਹਿ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਤੋਂ ਆਰੰਭ ਹੋ ਕੇ ਪੜਾਅ ਦਰ ਪੜਾਅ ਗੰਗੂਵਾਲ ਮੋੜ, ਸੱਧੇਵਾਲ, ਕਲੋਤਾ, ਸੁਹੇਲਾ ਘੋੜਾ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਿਹਰਾ ਸਾਹਿਬ ਵਿਖੇ ਪਹੁੰਚੇਗਾ ਉਪਰੰਤ ਉਪਰੰਤ ਨਗਰ ਕੀਰਤਨ ਗੁਰਦੁਆਰਾ ਆਨੰਦ ਕਾਰਜ ਸਾਹਿਬ (ਗੁ. ਗੁਰੂ ਕਾ ਲਾਹੋਰ) ਲਈ ਰਵਾਨਾ ਹੋਵੇਗਾ। ਸੰਗਤਾਂ ਦੀ ਸਹੂਲਤ ਲਈ ਪਿੰਡਾਂ ਦੀਆਂ ਸਭਾ ਸੁਸਾਇਟੀਆਂ ਵੱਲੋਂ ਨਗਰ ਕੀਰਤਨ ਦੇ ਰਸਤੇ ਵਿੱਚ ਲਗਾਏ ਜਾ ਰਹੇ ਲੰਗਰਾਂ ਦਾ ਵੀ ਜਾਇਜਾ ਲਿਆ। ਉਨ੍ਹਾਂ ਦੱਸਿਆ ਕਿ ਮਿਤੀ 21 ਜਨਵਰੀ ਦੀ ਸਾਰੀ ਰਾਤ ਅਤੇ 22 ਜਨਵਰੀ ਬਾਅਦ ਦੁਪਹਿਰ ਤੀਕ ਗੁਰਦੁਆਰਾ ਗੁਰੂ ਕਾ ਲਾਹੋਰ ਵਿਖੇ ਗੁਰਮਤਿ ਸਮਾਗਮ ਹੋਣਗੇ ਅਤੇ ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਸਮੇਂ ਉਨ੍ਹਾਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਐਡਵੋਕੇਟ ਹਰਦੇਵ ਸਿੰਘ ਸੂਚਨਾ ਅਫਸਰ, ਸੰਦੀਪ ਸਿੰਘ, ਮਨਜਿੰਦਰ ਸਿੰਘ ਬਰਾੜ, ਗੁਰਜੰਟ ਸਿੰਘ ਬਰਾੜ, ਠੇਕੇਦਾਰ ਕੁਲਵੰਤ ਸਿੰਘ, ਲਵਪ੍ਰੀਤ ਸਿੰਘ ਪ੍ਰਚਾਰਕ, ਭਾਈ ਭਾਗ ਸਿੰਘ ਗ੍ਰੰਥੀ, ਰਿਹਾਇਸ਼ ਇੰਚਾਰਜ ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਤਰਜਿੰਦਰ ਸਿੰਘ ਆਦਿ ਹਾਜ਼ਰ ਸਨ।



