ਚੰਡੀਗੜ੍ਹ, 18 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਸ. ਸੁਖਪਾਲ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਮਨਜ਼ੂਰ ਕਰਨ ਸਬੰਧੀ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ। ਸ. ਖਹਿਰਾ ਨੇ ਕਿਹਾ ਹੈ ਕੇ ਲੰਬੇ ਸਮੇਂ ਦੇ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਅਸਤੀਫਾ ਮਨਜੂਰ ਕੀਤਾ ਹੈ ਜਦ ਕਿ ਉਨ੍ਹਾਂ ਨੂੰ ਬਚਾਉਣ ਦੇ ਲਈ ਜਸਟਿਸ ਨਾਂਰੰਗ ਵਰਗੇ ਬੋਗਸ ਕਮੀਸ਼ਨ ਬਣਾਇਆ ਗਿਆ।ਉਨ੍ਹਾਂ ਕਿਹਾ ਕਿ ਜਸਟਿਸ ਨਾਂਰੰਗ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।ਜਿਹੜੇ ਪੈਸੇ ਉਨ੍ਹਾਂ ਨੂੰ ਦਿੱਤੇ ਗਏ ਹਨ ਉਨ੍ਹਾਂ ਨੂੰ ਵੀ ਵਾਪਸ ਕਰਨਾ ਚਾਹੀਦਾ ਹੈ।
ਸੁਖਪਾਲ ਖਹਿਰਾ ਵੱਲੋਂ ਰਾਣਾ ਦਾ ਅਸਤੀਫਾ ਪ੍ਰਵਾਨ ਕਰਨ ਸਬੰਧੀ ਰਾਹੁਲ ਦੇ ਫੈਸਲੇ ਦਾ ਸਵਾਗਤ



