ਭੁਵਨੇਸ਼ਵਰ, 23 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਭਾਜਪਾ ਪ੍ਰਧਾਨ ਰਾਜਨਾਥ ਸਿੰਘ ਨੇ ਕੱਲ੍ਹ ਕੇਂਦਰ ਸਰਕਾਰ ਨੂੰ ਕਿਹਾ ਕਿ ਇਸ ਦਾ ਖੁਲਾਸਾ ਕੀਤਾ ਜਾਵੇ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੌਤ ਕਿਵੇਂ ਅਤੇ ਕਿਨ੍ਹਾਂ ਹਾਲਾਤਾਂ ਵਿਚ ਹੋਈ ਸੀ। ਰਾਜਨਾਥ ਸਿੰਘ ਨੇ ਦੇਸ਼ ਦੇ ‘ਅਸਲੀ ਨਾਇਕ’ ਦੀ ਮੌਤ ਦੇ ਪਿੱਛੇ ਰਹੱਸ ਨੂੰ ਖ਼ਤਮ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਸੱਚਾਈ ਦੇ ਰੁਬਰੂ ਕਰਵਾਉਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਹ ਜਾਣਨ ਨੂੰ ਉਤਾਵਲਾ ਹੈ ਕਿ ਨੇਤਾਜੀ ਦੀ ਮੌਤ ਕਿਵੇਂ ਅਤੇ ਕਿਨ੍ਹਾਂ ਹਾਲਾਤਾਂ ਵਿਚ ਹੋਈ ਸੀ।’