Skip to content
Independent perspectives. Global stories.
BREAKING

ਦਲਿਤ ਪਰਿਵਾਰ ਨੂੰ ਗੁਰਦੁਆਰੇ ’ਚ ਭੋਗ ਨਾ ਪਾਉਣ ਦੇਣ ਵਾਲਿਆਂ ’ਤੇ ਹੋਵੇਗੀ ਸਖਤ ਕਾਰਵਾਈ : ਭਾਈ ਲੌਂਗੋਵਾਲ

Share this story

ਧੂਰੀ, 21 ਜਨਵਰੀ (ਸੰਜੀਵ ਸਿੰਗਲਾ)- ਧੂਰੀ ਦੇ ਮਾਨਵਾਲਾ ਪਿੰਡ ’ਚ ਇਕ ਦਲਿਤ ਪਰਿਵਾਰ ਨੂੰ ਗੁਰਦੁਆਰੇ ’ਚ ਭੋਗ ਨਾ ਪਾਉਣ ਦੇਣ ਦਾ ਮਾਮਲਾ ਗਰਮਾ ਗਿਆ ਹੈ। ਮੀਡੀਆ ’ਚ ਮਾਮਲਾ ਆਉਣ ਤੋਂ ਬਾਅਦ ਐਸ.ਜੀ.ਪੀ.ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮਾਨਵਾਲਾ ਪਹੁੰਚੇ ਤੇ ਉਨ੍ਹਾਂ ਨੇ ਪਰਿਵਾਰ ਨਾਲ ਮੀਟਿੰਗ ਕਰ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦਾ ਵਿਸ਼ਵਾਸ ਦਿਵਾਇਆ। ਰਾਜੋਆਣਾ ਦੀ ਫਾਂਸੀ ਦੀ ਸਜ਼ਾ ’ਤੇ ਉਨ੍ਹਾਂ ਕਿਹਾ ਕਿ ਅਸੀਂ ਰਾਜੋਆਣਾ ਦੀ ਭੈਣ ਨਾਲ ਵੀ ਮੁਲਾਕਾਤ ਕੀਤੀ ਹੈ ਤੇ ਰਾਸ਼ਟਰਪਤੀ ਨੂੰ ਵੀ ਅਪੀਲ ਕੀਤੀ ਹੈ ਕਿ ਐਸ.ਜੀ.ਪੀ.ਸੀ. ਵੱਲੋਂ ਕੀਤੀ ਗਈ ਅਪੀਲ ’ਤੇ ਜਲਦ ਫੈਸਲਾ ਦਿਤਾ ਜਾਵੇ।ਇਸ ਤੋਂ ਇਲਾਵਾ ਵਿਦੇਸ਼ਾਂ ’ਚ ਸਿਖਾਂ ਦੀ ਪਗੜੀ ਦੀ ਬੇਅਦਬੀ ਦੇ ਮਾਮਲੇ ’ਚ ਉਨ੍ਹਾਂ ਨੇ ਕਿਹਾ ਕਿ ਅਜਿਹੀ ਹਰਕਤ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਸਿਖ ਕੌਮ ਅਣਖ ਨਾਲ ਜਿਊਣ ਵਾਲੀ ਕੌਮ ਹੈ ਤੇ ਸਾਰੇ ਲੋਕ ਬਰਾਬਰ ਹਨ। ਵਿਦੇਸ਼ੀ ਗੁਰਦੁਆਰਿਆਂ ’ਚ ਭਾਰਤੀ ਅਧਿਕਾਰੀਆਂ ਨੂੰ ਨਾ ਆਉਣ ਦੇਣ ਦੇ ਮਾਮਲੇ ’ਚ ਉਨ੍ਹਾਂ ਕਿਹਾ ਕਿ ਗੁਰਦੁਆਰੇ ਸਾਰਿਆਂ ਦੇ ਸਾਂਝੇ ਹਨ ਤੇ ਕੋਈ ਵੀ ਉਥੇ ਮਥਾ ਟੇਕਣ ਜਾ ਸਕਦਾ ਹੈ।

WRITTEN BY