Skip to content
Independent perspectives. Global stories.
BREAKING

ਦੋਆਬੇ ਤੋਂ ਦਲਿਤ ਆਗੂ ਨੂੰ ਮੰਤਰੀ ਮੰਡਲ ’ਚ ਸ਼ਾਮਿਲ ਕੀਤਾ ਜਾਵੇ : ਜੱਸਲ

Share this story

ਭੋਗਪੁਰ, 21 ਜਨਵਰੀ (ਹਰਨਾਮ ਸਿੰਘ ਮਿਨਹਾਸ, ਹਰਨਾਮ ਦਾਸ ਚੋਪੜਾ) – ਦੋਆਬੇ ਦੇ ਕਿਸੇ ਦਲਿਤ ਆਗੂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾਵੇ। ਇਹ ਵਿਚਾਰ ਉਘੇ ਦਲਿਤ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ ਜੱਸਲ ਨੇ ਭੋਗਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਦੋਆਬੇ ਦਾ ਦਲਿਤ ਵਰਗ ਹਰੇਕ ਵਾਰ ਅਹਿਮ ਭੂਮਿਕਾ ਅਦਾ ਕਰਦਾ ਹੈ ਤੇ ਇਸ ਵਾਰ ਦਲਿਤ ਵਰਗ ਵੱਲੋਂ ਕਾਂਗਰਸ ਨੂੰ ਭਾਰੀ ਵੋਟਾਂ ਦੇ ਕੇ ਸੱਤਾ ਵਿਚ ਲਿਆਂਦਾ ਹੈ। ਇਸ ਲਈ ਦੋਆਬੇ ਵਿਚੋਂ ਕਿਸੇ ਦਲਿਤ ਲੀਡਰ ਨੂੰ ਮੰਤਰੀ ਮੰਡਲ ਵਿਚ ਜ਼ਰੂਰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਜਸਦੀਸ਼ ਕੁਮਾਰ ਜੱਸਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਦਲਿਤ ਵਿਧਾਇਕ ਨੂੰ ਮੰਤਰੀ ਮੰਡਲ ਵਿਚ ਸ਼ਾਮਲਿ ਕਰਦੀ ਹੈ ਤਾਂ 2019 ਦੀਆਂ ਲੋਕ ਸਭਾ ਚੋਣਾਂ ਵਿਚ ਵੀ ਕਾਗਰਸ ਨੂੰ ਦਲਿਤਾਂ ਵੱਲੋਂ ਵੱਡਾ ਸਮਰਥਨ ਹਾਸਿਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸ਼ਲਾਘਾਯੋਗ ਕੰਮ ਕਰ ਰਹੀ ਹੈ ਤੇ ਚੋਣ ਮੈਨੀਫੈਸਟੋ ਦੌਰਾਨ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਤੇ ਰਹਿੰਦੇ ਵਾਅਦਿਆਂ ਨੂੰ ਵੀ ਜਲਦੀ ਹੀ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਦਲਿਤ ਵਰਗ ਨੂੰ ਸਰਕਾਰ ਵੱਲੋਂ ਬਹੁਤ ਸਾਰੇ ਲਾਭ ਦਿੱਤੇ ਜਾ ਰਹੇ ਹਨ ਤੇ ਯੋਗ ਦਲਿਤ ਵਿਦਿਆਰਥੀਆਂ ਲਈ ਮੁਫ਼ਤ ਪੜ੍ਹਾਈ ਦੇ ਵੀ ਵੱਡੇ ਮੌਕੇ ਪ੍ਰਦਾਨ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਦਵਿੰਦਰ ਸਿੰਘ ਸੋਹਲ ਮੀਤ ਪ੍ਰਧਾਨ ਜ਼ਿਲਾ ਕਾਂਗਰਸ ਦਿਹਾਤੀ ਜ¦ਧਰ, ਅਜੇ ਦੱਤਾ ਮੀਤ ਪ੍ਰਧਾਨ ਸ਼ਹਿਰੀ ਕਾਂਗਰਸ ਜ¦ਧਰ, ਸੁਨੀਲ ਬਹਾਦਰ। ਪਿਆਰਾ ਸਿੰਘ ਕਾਲਰਾ, ਗੁਰਪ੍ਰੀਤ ਸਿੰਘ ਕਾਲਰਾ ਤੇ ਹੋਰ ਹਾਜ਼ਰ ਸਨ।

WRITTEN BY