Skip to content
Independent perspectives. Global stories.
BREAKING

ਕੈਪਟਨ ਵੱਲੋਂ ¦ਬਿਤ ਪਈ ਬੁਢਾਪਾ ਪੈਨਸ਼ਨ ਤੁਰੰਤ ਜਾਰੀ ਕਰਨ ਦੇ ਨਿਰਦੇਸ਼

Share this story

ਅਪੰਗਾਂ ਦੀਆਂ ਗਰੁੱਪ ਏ, ਬੀ, ਸੀ, ਡੀ ਖਾਲੀ ਅਸਾਮੀਆਂ 31 ਮਾਰਚ ਤੱਕ ਭਰਨ ਦੇ ਹੁਕਮ


ਚੰਡੀਗੜ੍ਹ, 23 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ¦ਬਿਤ ਪਈ ਬੁਢਾਪਾ ਪੈਨਸ਼ਨ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਲਾਭਪਾਤੀਆਂ ਨੂੰ ਨਿਯਮਤ ਭੁਗਤਾਨ ਦੀਆਂ ਸਖਤ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਮੁੱਖ ਮੰਤਰੀ ਨੇ ਇਹ ਹਦਾਇਤਾਂ ਇਕ ਮੀਟਿੰਗ ਦੌਰਾਨ ਮੰਗਲਵਾਰ ਨੂੰ ਸਮਾਜਿਕ ਸੁਰੱਖਿਆ ਅਤੇ ਔਰਤਾਂ ਤੇ ਬਾਲ ਵਿਕਾਸ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ ਜਾਰੀ ਕੀਤੀਆਂ। ਅਪ੍ਰੈਲ 2017 ਤੋਂ ਬਹੁਤ ਸਾਰੀਆਂ ਥਾਵਾਂ ’ਤੇ ਬੁਢਾਪਾ ਪੈਨਸ਼ਨ ਦਾ ਭੁਗਤਾਨ ਨਾ ਹੋਣ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਪ੍ਰਗਟ ਕੀਤੀ ਕਿ ਮਾਰਚ ਤੋਂ ਭੁਗਤਾਨ ਦੀ ਪ੍ਰਕਿਰਿਆ ਨਿਯਮਤ ਹੋ ਜਾਵੇਗੀ। ਉਨ੍ਹਾਂ ਨੇ 31 ਜਨਵਰੀ ਤੱਕ ਦਸੰਬਰ ਤੱਕ ਦਾ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ। ਪੈਨਸ਼ਨਾਂ ਦੇ ਬਕਾਏ ਦੇ ਸਬੰਧ ਵਿੱਚ ਹਰ ਮਹੀਨੇ 110 ਕਰੋੜ ਰੁਪਏ ਦੀ ਦੇਣਦਾਰੀ ਦਾ ਸਰਕਾਰ ’ਤੇ ਬੋਝ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਵਿਭਾਗ ਨੂੰ ਪੈਨਸ਼ਨਾਂ ਦੇ ਬਕਾਏ ਜਾਰੀ ਕਰਨ ਦੀ ਸ਼ੁਰੂਆਤ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਜਲਦੀ ਤੋਂ ਜਲਦੀ ਗੈਰ-ਹਾਜ਼ਰ ਲਾਭਪਾਤਰੀਆਂ ਦੇ ਮਾਮਲੇ ਹੱਲ ਕਰਨ ਦੇ ਵੀ ਵਿਭਾਗ ਨੂੰ ਨਿਰਦੇਸ਼ ਦਿੱਤੇ ਤਾਂ ਜੋ ਸਾਰੇ ਯੋਗ ਵਿਅਕਤੀਆਂ ਨੂੰ ਸੂਚੀ ਵਿੱਚ ਸ਼ਾਮਲ ਕੀਤਾ ਜਾ ਸਕੇ। ਇਸ ਵੇਲੇ ਇਨ੍ਹਾਂ ਲਾਭਪਾਤਰੀਆਂ ਦੀ ਗਿਣਤੀ 16, 24, 269 ਹੈ ਜਦਕਿ ਪਹਿਲਾਂ 19, 87, 196 ਸੀ। ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਸਮਾਜਕ ਸੁਰੱਖਿਆ ਮੰਤਰੀ ਰਜ਼ੀਆ ਸੁਲਤਾਨਾ, ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਿਸ਼ੇਸ਼ ਮੁੱਖ ਸਕੱਤਰ ਕੇ.ਬੀ.ਐਸ. ਸਿੱਧੂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਕਵਿਤਾ ਮੋਹਨ ਸਿੰਘ।

WRITTEN BY