ਚੰਡੀਗੜ੍ਹ- ਪੰਜਾਬ ਕੈਬਨਿਟ ਨੇ ਸੂਬੇ ਵਿੱਚ ਚੱਲ ਰਹੇ 2147 ਸੇਵਾ ਕੇਂਦਰਾਂ ਵਿੱਚੋਂ 500 ਸੇਵਾ ਕੇਂਦਰਾਂ ਨੂੰ ਛੱਡ ਕੇ ਬਾਕੀ ਸਾਰੇ ਸੇਵਾ ਕੇਂਦਰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਸਬੰਧਤ ਵਿਭਾਗ ਨੂੰ ਬੰਦ ਕੀਤੇ ਜਾਣ ਵਾਲੇ ਸੇਵਾ ਕੇਂਦਰਾਂ ਦੇ ਬੁਨਿਆਦੀ ਢਾਂਚੇ ਨੂੰ ਆਂਗਣਵਾੜੀ ਕੇਂਦਰਾਂ ਜਾਂ ਪੰਚਾਇਤ ਘਰਾਂ ਵਜੋਂ ਵਰਤਣ ਦੀ ਸੰਭਾਵਨਾ ਤਲਾਸ਼ਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਹ ਫੈਸਲਾ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਕੈਬਨਿਟ ਨੇ ਸੂਬੇ ਵਿੱਚ ਚੱਲ ਰਹੇ ਮੌਜੂਦਾ ਸੇਵਾ ਕੇਂਦਰਾਂ ਦਾ ਸਮਝੌਤਾ ਖਤਮ ਕਰਨ ਲਈ ਸੇਵਾ ਪ੍ਰਦਾਨ ਕਰਨ ਵਾਲੀ ਠੇਕੇਦਾਰ ਕੰਪਨੀ ਨੂੰ 180 ਦਿਨਾਂ ਦਾ ਨੋਟਿਸ ਜਾਰੀ ਕਰਨ ਦਾ ਫੈਸਲਾ ਕਰ ਲਿਆ ਹੈ।
1647 ਸੇਵਾ ਕੇਂਦਰ ਬੰਦ ਕਰਨ ਦਾ ਫੈਸਲਾ



