Skip to content
Independent perspectives. Global stories.
BREAKING

ਰਾਸ਼ਟਰਪਤੀ ਦੇ ਭਾਸ਼ਣ ਵਿੱਚ ਤੀਨ ਤਲਾਕ ਬਿੱਲ ਦਾ ਜ਼ਿਕਰ

Share this story

ਨਵੀਂ ਦਿੱਲੀ- ਬਜਟ ਸੈਸ਼ਨ ਦੇ ਪਹਿਲੇ ਦਿਨ ਰਾਸ਼ਟਰਪਤੀ ਮਾਣਯੋਗ ਸ੍ਰੀ ਰਾਮ ਨਾਥ ਕੋਵਿੰਦ ਵੱਲੋਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਤੀਨ ਤਲਾਕ ਬਿੱਲ ਮੁਸਲਿਮ ਮਹਿਲਾਵਾਂ ਦੇ ਹਿੱਤ ਵਿੱਚ ਹੈ। ਉਨ੍ਹਾਂ ਨੇ ਕਿਸਾਨਾਂ, ਪਿੰਡਾਂ ਅਤੇ ਔਰਤਾਂ ਨਾਲ ਸਬੰਧਿਤ ਮੁੱਦਿਆਂ ’ਤੇ ਵੀ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨ 2020 ਤੱਕ ਦੁਗਣੀ ਕਰਨ ਦੇ ਵਾਅਦੇ ਉਪਰ ਕਾਇਮ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਬੋਲਦਿਆਂ ਕਿਹਾ ਕਿ ਇਸ ਵਾਰ ਬਜਟ ਆਮ ਲੋਕਾਂ ਦੀਆਂ ਉਮੀਦਾਂ ਪੂਰਾ ਕਰਨ ਵਾਲਾ ਹੋਵੇਗਾ। ਉਨ੍ਹਾਂ ਨੇ ਸਾਰੀਆਂ ਰਾਜਸੀ ਪਾਰਟੀਆਂ ਨੂੰ ਤੀਨ ਤਲਾਕ ਬਿੱਲ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਤਾਂ ਜੋ ਮੁਸਲਿਮ ਮਹਿਲਾਵਾਂ ਨੂੰ ਉਨ੍ਹਾਂ ਦਾ ਅਧਿਕਾਰ ਮਿਲ ਸਕੇ।

WRITTEN BY