ਜਲੰਧਰ, 29 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਐਨ.ਸੀ.ਸੀ. ਆਰਮੀ ਵਿੰਗ ਵਲੋਂ ਕਰਨਲ ਡੀ.ਐਸ ਪਟਿਆਲਾ ਦੀ ਅਗਵਾਈ ਹੇਠ ਐਨ.ਸੀ.ਸੀ. ਦੇ ‘ਏ’ ਅਤੇ ‘ਬੀ’ ਸਰਟੀਫਿਕੇਟ ਦੇ ਪ੍ਰੈਕਟੀਕਲ ਪੇਪਰ ਮਿਤੀ 28 ਤੇ 29 ਜਨਵਰੀ 2017 ਨੂੰ ਕਰਾਏ ਗਏ। ਕਾਲਜ ਐਨ.ਸੀ.ਸੀ.ਆਰਮੀ ਵਿੰਗ ਦੇ ਇੰਚਾਰਜ ਪ੍ਰੋ. ਗਗਨਦੀਪ ਸਿੰਘ ਨੇ ਦਸਿਆ ਕਿ ਜਲੰਧਰ ਨਾਲ ਸੰਬਧਿਤ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ 550 ਕੈਡਿਟਸ ਨੇ ਬਹੁਤ ਹੀ ਉਤਸ਼ਾਹ ਨਾਲ ਪੇਪਰ ਦਿੱਤੇ।
ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਪੇਪਰ ਦੇਣ ਆਏ ਕੈਡਿਟਸ ਨੂੰ ਸ਼ੁੱਭਕਾਮਨਾਵਾਂ ਦਿੰਦਿਆ ਭਵਿੱਖ ਵਿਚ ਵੱਡੀਆਂ ਪ੍ਰਾਪਤੀਆਂ ਕਰਨ ਲਈ ਅਤੇ ਦੇਸ਼ ਸੇਵਾ ਦੀ ਭਾਵਨਾ ਨਾਲ ਐਨ.ਸੀ.ਸੀ ਵਿਚ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਵੀ ਕੀਤਾ।
ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ



