ਜਲੰਧਰ, 29 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਅੱਜ ਗੁਰੁ ਅਮਰ ਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਵਿੱਚ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੀ.ਬੀ.ਐਸ.ਈ. ਇਮਤਿਹਾਨਾਂ ਲਈ ਸ਼ੁੱਭ ਇੱਛਾਵਾਂ ਦੇਣ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ।ਸਮਾਗਮ ਦੇ ਅਰੰਭ ਵਿੱਚ ਸਕੂਲ ਦੇ ਬੱਚਿਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਪਿੱਛੋਂ ਅਰਦਾਸ ਕਰ ਕੇ ਅਕਾਲ ਪੁਰਖ ਜੀ ਦਾ ਅਸ਼ੀਰਵਾਦ ਲਿਆ ਅਤੇ ਗੁਰਬਾਣੀ ਦਾ ਸ਼ਬਦ ਗਾਇਨ ਕੀਤਾ। ਪ੍ਰਿੰਸੀਪਲ ਸ਼੍ਰੀ ਮਤੀ ਮਨਪ੍ਰੀਤ ਕੌਰ ਭੋਗਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿ ਸਕੂਲ ਸਾਡੀ ਵਿਦਿਆ ਦਾ ਮੰਦਰ ਹੈ।ਉਹ ਆਪਣੀ ਪੂਰੀ ਇਮਾਨਦਾਰੀ ਨਾਲ ਆਪਣੇ ਪੇਪਰਾਂ ਦੀ ਤਿਆਰੀ ਕਰਨ ਅਤੇ ਆਪਣੇ ਸਕੂਲ ਦੇ ਨਾਮ ਨੂੰ ਚਾਰ ਚੰਨ ਲਾਉਣ। ਗਿਆਰਵੀ ਜਮਾਤ ਦੇ ਵਿਦਿਆਰਥੀਆਂ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂਂ ਆਪਣੀਆਂ ਸ਼ੁੱਭ ਇਛਾਵਾਂ ਦਿੰਦੇ ਹੋਏ ਫੁੱਲ ਅਤੇ ਕਾਰਡ ਪ੍ਰਦਾਨ ਕੀਤੇ।ਇਸ ਮੌਕੇ ਸਕੂਲ ਦੇ ਹੈਡਬੁਆਏ ਅਤੇ ਹੈਡ ਗਰਲ ਨੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਜੀਤ ਸਿੰਘ ਸੇਠੀ ਨੂੰ ਸਤਿਕਾਰ ਵਜੋਂ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ। ਵਿਦਿਆਰਥੀਆਂ ਨੇ ਇੱਕ ਮਿੰਟ ਦੀਆਂ ਖੇਡਾਂ ਖੇਡੀਆਂ ਅਤੇ ਰੈਂਪ ਤੇ ਤੁਰੇ।
ਇਸ ਮੌਕੇ ਕਰਨਜੋਤ ਸਿੰਘ ਨੂੰ ਮਿਸਟਰ ਗੁਰੂ ਅਮਰ ਦਾਸ ਸਕੂਲ,ਅਤੇ ਅਵਨੀਤ ਕੌਰ-ਨੂੰ ਮਿਸ ਗੁਰੁ ਅਮਰ ਦਾਸ ਸਕੂਲ, ਦਾ ਖਿਤਾਬ ਦਿੱਤਾ ਗਿਆ।ਇਸ ਸਮੇਂ ਕਮੇਟੀ ਮੈਂਬਰ ਹਨ ਮੈਂਬਰਾਨ ਸ. ਮਹਿੰਦਰਜੀਤ ਸਿੰਘ,ਸ.ਕੰਵਲਜੀਤ ਸਿੰਘ ਕੋਛੜ, ਸ.ਸੁਰਜੀਤ ਸਿੰਘ ਅਰੋੜਾ, ਸ.ਕੁਲਤਾਰਨ ਸਿੰਘ ਅਨੰਦ, ਸ.ਤੇਜਦੀਪ ਸਿੰਘ ਸੇਠੀ,ਪ੍ਰਿੰਸੀਪਲ ਸ਼੍ਰੀ ਮਤੀ ਮਨਪ੍ਰੀਤ ਕੌਰ ਭੋਗਲ,ਵਾਇਸ ਪ੍ਰਿੰਸੀਪਲ ਸ਼੍ਰੀ ਮਤੀ ਨਵਨੀਤ ਕੌਰ ਕੁਕਰੇਜਾ ਅਤੇ ਸਕੂਲ ਸਟਾਫ਼ ਹਾਜ਼ਰ ਸਨ।।ਅੰਤ ਵਿੱਚ ਸਾਰੇ ਵਿਦਿਆਰਥੀਆਂ ਲਈ ਦੁਪਹਿਰ ਦਾ ਖਾਣਾ ਖਵਾਇਆ ਗਿਆ।
ਗੁਰੁ ਅਮਰ ਦਾਸ ਪਬਲਿਕ ਸਕੂਲ ਜਲੰਧਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ



