Skip to content
Independent perspectives. Global stories.
BREAKING

ਬੰਟੀ ਰੋਮਾਣਾ ਅਤੇ ਕੁਲਦੀਪ ਭੰਗੇਵਾਲਾ ਵੱਲੋਂ ਸਾਂਝੇ ਤੌਰ ’ਤੇ ਲਾਈਟਾਂ ਦਾ ਉਦਘਾਟਨ

Share this story

ਸਾਦਿਕ, 1 ਫਰਵਰੀ (ਗੁਰਵਿੰਦਰ ਔਲਖ)-ਸਾਦਿਕ ਵਿਖੇ ਪਰਮਬੰਸ ਸਿੰਘ ਬੰਟੀ ਰੋਮਾਣਾ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਕੁਲਦੀਪ ਸਿੰਘ ਭੰਗੇਵਾਲਾ ਜਨਰਲ ਸਕੱਤਰ ਪੰਜਾਬ ਕਿਸਾਨ ਮੋਰਚਾ ਭਾਜਪਾ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਧਾਲੀਵਾਲ, ਨਵਦੀਪ ਸਿੰਘ ਬੱਬੂ ਬਰਾੜ ਸਾਬਕਾ ਚੇਅਰਮੈਨ ਪੀ.ਆਰ. ਟੀ. ਸੀ ਅਤੇ ਲਖਵਿੰਦਰ ਸਿੰਘ ਢਿੱਲੋਂ ਨੇ ਸਾਦਿਕ ਵਿਖੇ ਸ੍ਰੀ ਮੁਕਤਸਰ ਸਾਹਿਬ ਵਾਲੀ ਸੜਕ ਤੇ ਨੌਜੁਆਨ ਨਵੀਨ ਅਰੋੜਾ ਵੱਲੋਂ ਡਾ. ਹਰਨੇਕ ਸਿੰਘ ਭੁੱਲਰ, ਸੁਖਮੰਦਰ ਸਿੰਘ, ਪ੍ਰਿਤਪਾਲ ਸਿੰਘ ਢਿੱਲੋਂ, ਇਸ ਸੜਕ ਦੇ ਵਸਨੀਕਾਂ ਅਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਲਾਈਆਂ ਗਈਆਂ ਸਟਰੀਟ ਲਾਈਟਾਂ ਨੂੰ ਜਗਾਉਣ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਕਾਂਗਰਸੀਆਂ ਨੂੰ ਆਪਣੀਆਂ ਜੇਬਾਂ ਭਰਨ ਦੀ ਪਈ ਹੋਈ ਹੈ ਤੇ ਲੋਕ ਹਿੱਤਾਂ ਦਾ ਇਹਨਾਂ ਨੂੰ ਕੋਈ ਫਿਕਰ ਨਹੀਂ। ਸ: ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਜਿਸ ਉਮੀਦ ਨਾਲ ਪੰਜਾਬ ਦੇ ਲੋਕਾਂ ਨੇ ਕਾਂਗਰਸ ਦੀ ਸਰਕਾਰ ਲਿਆਂਦੀ ਸੀ ਉਹ ਲੋਕਾਂ ਦੀਆਂ ਉਮੀਦਾਂ ਤੇ ਖਰ੍ਹਾ ਨਹੀਂ ਉਤਰ ਰਹੀ। ਸ: ਰੋਮਾਣਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਲੋਕਾਂ ਨੂੰ ਜੋ ਰਿਆਇਤੀ ਸਹੂਲਤਾਂ ਦਿੱਤੀਆਂ ਜਾਂਦੀਆਂ ਸਨ ਉਹਨਾਂ ਨੂੰ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਹੈ ਜਿਸ ਕਰਕੇ ਲੋਕ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਤੇ ਕਾਂਗਰਸੀ ਕਹਿ ਰਹੇ ਹਨ ਕਿ ਨਰੇਗਾ ਸਕੀਮ ਤਹਿਤ ਜੋ ਫੰਡ ਕੇਂਦਰ ਤੋਂ ਆਉਂਦੇ ਹਨ ਉਹ ਲਿਆ ਰਹੇ ਹਨ ਜਦੋਂ ਕਿ ਸੱਚ ਇਹ ਹੈ ਕਿ ਅਕਾਲੀ + ਭਾਜਪਾ ਸਰਕਾਰ ਸਮੇਂ ਹੀ ਇਹ ਫੰਡ ਪੰਜਾਬ ਨੂੰ ਮਿਲਣੇ ਸ਼ੁਰੂ ਹੋਏ ਸਨ । ਇਸ ਸਮੇਂ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਕੁਲਦੀਪ ਸਿੰਘ ਭੰਗੇਵਾਲਾ ਨੇ ਨੌਜੁਆਨਾਂ ਨੂੰ ਆਪਣੇ ਵੱਲੋਂ 11-11ਹਜ਼ਾਰ ਰੁਪਏ ਅਤੇ ਲਖਵਿੰਦਰ ਸਿੰਘ ਢਿੱਲੋਂ 2100ਰੁਪਏ ਦੇਣ ਦਾ ਐਲਾਨ ਕੀਤਾ। ਇਸ ਸਮੇਂ ਨੌਜੁਆਨਾਂ ਵੱਲੋਂ ਆਏ ਮਹਿਮਾਨਾਂ ਨੂੰ ਸਨਮਾਨ ਪੱਤਰ ਤੇ ਦੋਸ਼ਾਲੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸ਼ਾਮ ਲਾਲ ਬਜਾਜ ਦੀਪ ਸਿੰਘ ਵਾਲਾ, ਰੇਸ਼ਮ ਸਿੰਘ ਕਿੰਗਰਾ ਅਤੇ ਪਰਮਪਾਲ ਸਿੰਘ ਔਲਖ ਆਦਿ ਵੀ ਹਾਜ਼ਰ ਸਨ।

WRITTEN BY