Skip to content
Independent perspectives. Global stories.
BREAKING

ਪਿੰਡ ਦੀਪ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ’ਚ ਰਾਤ ਨੂੰ ਸ਼ਰਾਬੀ ਦੇ ਦਾਖਲ ਹੋਣ ਦਾ ਦੋਸ਼

Share this story

ਘਟਨਾ ਗੁਰਦੁਆਰਾ ਸਾਹਿਬ ਦੇ ਕੈਮਰਿਆਂ ’ਚ ਰਿਕਾਰਡ

ਸਾਦਿਕ, 2 ਫਰਵਰੀ (ਗੁਰਵਿੰਦਰ ਔਲਖ)- ਪਿੰਡ ਦੀਪ ਸਿੰਘ ਵਾਲਾ ਤੋਂ ਗੁਰਪ੍ਰੀਤ ਸਿੰਘ ਜਿਲ੍ਹਾ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ), ਗ੍ਰੰਥੀ ਸਿੰਘ ਅਤੇ ਹੋਰ ਪੰਜਾਹ ਵਿਅਕਤੀਆਂ ਦੇ ਦਸਤਖਤਾਂ ਹੇਠ ਅੱਜ ਥਾਣਾ ਸਾਦਿਕ ਵਿਖੇ ਦਿੱਤੀ ਦਰਖਾਸਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਬੀਤੀ ਰਾਤ 1 ਵਜੇ ਦੇ ਕਰੀਬ ਪਿੰਡ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਚ ਇਕ ਸ਼ਰਾਬੀ ਆਦਮੀ ਨੇ ਦਾਖਲ ਹੋ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਗ੍ਰੰਥੀ ਸਿੰਘ ਨੂੰ ਧਮਕਾਇਆ ਹੈ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿਚ ਲੱਗੇ ਕੈਮਰੇ ਵਿਚ ਰੀਕਾਰਡ ਹੈ। ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜੇਕਰ ਗ੍ਰੰਥੀ ਸਿੰਘ ਨੂੰ ਪਤਾ ਨਾ ਲੱਗਦਾ ਤਾਂ ਉਹ ਵਿਅਕਤੀ ਗੁਰਦੁਆਰਾ ਸਾਹਿਬ ਵਿਚ ਗੋਲਕ ਦੀ ਚੋਰੀ ਵੀ ਕਰ ਸਕਦਾ ਸੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਕੇ ਸਿੱਖ ਹਿਰਦਿਆਂ ਨੂੰ ਵੀ ਵੱਡੀ ਠੇਸ ਪਹੁੰਚਾ ਸਕਦਾ ਸੀ। ਪਿੰਡ ਵਾਸੀਆਂ ਵੱਲੋਂ ਕਥਿੱਤ ਦੋਸ਼ੀ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸ ਘਟਨਾ ਸਬੰਧੀ ਆਪਣੇ ਵਿਚਾਰ ਪੇਸ਼ ਕਰਦਿਆਂ ਦਿਲਬਾਗ ਸਿੰਘ ਕੌਮੀ ਜਨਰਲ ਸਕੱਤਰ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਹੁਕਮਨਾਮਾ ਜਾਰੀ ਕੀਤਾ ਗਿਆ ਹੈ ਕਿ ਜਿਸ ਵੀ ਪਿੰਡ ਵਿਚ ਅਜਿਹੀ ਘਟਨਾ ਵਾਪਰਦੀ ਹੈ , ਉਸ ਲਈ ਪਿੰਡ ਦੀ ਲੋਕਲ ਕਮੇਟੀ ਜਿਮੇਂਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਸ਼੍ਰੀ ਮੁਕਤਸਰ ਸਾਹਿਬ ਦੇ ਇਲਾਕੇ ਵਿਚ ਕੁੱਝ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਚੋਰੀ ਦੀਆਂ ਘਟਨਾਵਾਂ ਇਸ ਕਰਕੇ ਵਾਪਰੀਆਂ ਹਨ ਕਿ ਉੱਥੋਂ ਦੀਆਂ ਲੋਕਲ ਕਮੇਟੀਆਂ ਨੇ ਮੁਸਤੈਦੀ ਨਹੀਂ ਵਰਤੀ। ਜੇਕਰ ਲੋਕਲ ਕਮੇਟੀਆਂ ਗੁਰੂ ਘਰਾਂ ਦੀ ਰੱਖਿਆ ਲਈ ਚੌਕਸ ਰਹਿਣ ਅਤੇ ਪੁਲਿਸ ਪੂਰੀ ਤਰਾਂ ਛਾਣਬੀਣ ਕਰਕੇ ਦੋਸ਼ੀਆਂ ਨੂੰ ਕਾਬੂ ਕਰੇ ਤਾਂ ਹੀ ਅਜਿਹੀਆਂ ਘਟਨਾਵਾਂ ਵਾਪਰਨੋਂ ਹਟ ਸਕਦੀਆਂ ਹਨ।

WRITTEN BY