April 29, 2026 3:49 am

ਮੁੱਖ ਮੰਤਰੀ ਵੱਲੋਂ ਸੰਵਿਧਾਨ ਨੂੰ ਡਾ. ਅੰਬੇਦਕਰ ਦੀ ਪਰਿਕਲਪਨਾ ਮੁਤਾਬਿਕ ਸੋਧਣ ਦਾ ਸੱਦਾ

ਬਾਦਲ ਨੇ ਲੁਧਿਆਣਾ, ਸੁਖਬੀਰ ਬਾਦਲ ਨੇ ਬਠਿੰਡਾ ਅਤੇ ਮਜੀਠੀਆ ਨੇ ਰੂਪਨਗਰ ’ਚ ਲਹਿਰਾਇਆ ਤਿਰੰਗਾ
image ਲੁਧਿਆਣਾ, 27 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਭਾਰਤੀ ਸੰਵਿਧਾਨ ਵਿਚਲੀ ਉਸ ਸੰਘਵਾਦ ਦੀ ਭਾਵਨਾ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਸੰਵਿਧਾਨ ਨੂੰ ਸੋਧਣ ਦਾ ਸੱਦਾ ਦਿੱਤਾ ਹੈ ਜਿਸ ਦੀ ਪਰਿਕਲਪਨਾ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੇ ਕੀਤੀ ਸੀ।ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 65ਵੇਂ ਗਣਤੰਤਰ ਦਿਵਸ ਸੰਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ੍ਰ. ਬਾਦਲ ਨੇ ਕਿਹਾ ਕਿ ਸਮੇਂ ਦੇ ਬੀਤਣ ਨਾਲ ਕੇਂਦਰ ਦੀਆਂ ਸਰਕਾਰਾਂ ਨੇ ਰਾਜਾਂ ਦੇ ਉਹ ਸਾਰੇ ਹੱਕ ਖੋਹ ਲਏ, ਜੋ ਕਿ ਭਾਰਤੀ ਸੰਵਿਧਾਨ ਵਿੱਚ ਰਾਜਾਂ ਨੂੰ ਦਿੱਤੇ ਗਏ ਸਨ, ਜਿਵੇਂਕਿ ਖੇਤੀਬਾੜੀ,

ਸਿਹਤ ਅਤੇ ਸਿੱਖਿਆ। ਅੱਜ ਸੰਵਿਧਾਨ ਸੰਘਵਾਦ ਦੀ ਮੂਲ ਭਾਵਨਾ ਤੋਂ ਪਰ੍ਹੇ ਏਕਾਧਿਕਾਰ ਵੱਲ ਵਧ ਰਿਹਾ ਹੈ।ਉਨ੍ਹਾਂ ਖੇਤੀਬਾੜੀ ਦੇ ਮਾਮਲਿਆਂ ਵਿੱਚ ਰਾਜ ਸਰਕਾਰਾਂ ਦੀ ਤਰਸਯੋਗ ਸਥਿਤੀ ਦਾ ਵਰਨਣ ਕਰਦਿਆਂ ਕਿਹਾ ਕਿ ਰਾਜਾਂ ਕੋਲ ਤਾਂ ਖੇਤੀਬਾੜੀ ਅਫ਼ਸਰਾਂ ਦੇ ਇਧਰੋਂ ਓਧਰੋਂ ਤਬਾਦਲੇ ਕਰਨ ਦਾ ਹੀ ਅਧਿਕਾਰ ਹੈ, ਜਦਕਿ ਜਿਣਸਾਂ ਅਤੇ ਲਾਗਤਾਂ ਦੇ ਭਾਅ ਮਿਥਣ ਅਤੇ ਕਿਸਾਨੀ ਦੀ ਬਿਹਤਰੀ ਲਈ ਹਾਂ ਪੱਖੀ ਫੈਸਲੇ ਲੈਣ ਦੇ ਹੱਕ ਕੇਂਦਰ ਸਰਕਾਰ ਨੇ ਆਪਣੇ ਕੋਲ ਰੱਖੇ ਹੋਏ ਹਨ।
ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਣ-ਬੁੱਝ ਕੇ ਭਾਰਤੀ ਸੰਵਿਧਾਨ ਦੀ ਭਾਵਨਾ ਨਾਲ ਖਿਲਵਾੜ ਕਰਕੇ ਰਾਜਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਬੈਠੇ ਨੀਤੀ ਘਾੜੇ ਰਾਜਾਂ ਨੂੰ ਗਰਾਂਟਾਂ ਤੇ ਵਿੱਤੀ ਰਿਆਇਤਾਂ ਦੇਣ ਵੇਲੇ ਭੇਦਭਾਵ ਦੀ ਨੀਤੀ ਤਹਿਤ ਪੰਜਾਬ ਵਰਗੇ ਰਾਜਾਂ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਗੱਲ ਦਾ ਮੁਲਾਂਕਣ ਕਰੇ ਕਿ ਉਹ ਸੰਵਿਧਾਨ ਦੀ ਮੂਲ ਭਾਵਨਾ ਬਰਾਬਰਤਾ, ਧਰਮ ਨਿਰਪੱਖਤਾ, ਸਮਾਜਵਾਦ ਨੂੰ ਲਾਗੂ ਕਰਨ ਵਿਚ ਕਿੱਥੇ ਖੁੰਝ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਜਿੱਥੇ ਅੰਦਰੂਨੀ ਤੌਰ ਤੇ ਸੰਵਧਿਾਨਕ ਕਦਰਾਂ ਕੀਮਤਾਂ ਨੂੰ ਅੱਖੋਂ ਪਰੋਖੇ ਕਰਦੀ ਰਹੀ ਉ¤ਥੇ ਬਾਹਰੀ ਤੌਰ ’ਤੇ ਵੀ ਉਹ ਦੇਸ਼ ਨੂੰ ਪ੍ਰਭੂਸੱਤਾ ਨੂੰ ਦਰਪੇਸ਼ ਚੁਣੌਤੀਆਂ ਦੇ ਦੇ ਟਾਕਰੇ ਵਿਚ ਨਾਕਾਮ ਰਹੀ।
ਪਾਕਿਸਤਾਨ ਨਾਲ ਲੰਬੀ ਅੰਤਰਰਾਸ਼ਟਰੀ ਸਰਹੱਦ ਲਗਦੀ ਹੋਣ ਦੇ ਬਾਵਜੂਦ ਪੰਜਾਬ ਵਿਚ ਅਮਨ ਸ਼ਾਂਤੀ ਲਈ ਉਨ੍ਹਾਂ ਪੰਜਾਬ ਵਾਸੀਆਂ ਵਲੋਂ ਨਿਭਾਏ ਜਾ ਰਹੇ ਰੋਲ ਦੀ ਸ਼ਲਾਘਾ ਕੀਤੀ। ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਉਸਦੇ ਹੱਕਾਂ ਤੋਂ ਵਿਰਵਾ ਰੱਖਣ ਕਰਕੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਸ. ਬਾਦਲ ਨੇ ਕਿਹਾ ਕਿ ਗੁਆਂਢੀ ਰਾਜਾਂ ਨੂੰ ਵਿਸ਼ੇਸ਼ ਉਦਯੋਗਿਕ ਪੈਕੇਜ਼ 2017 ਤੱਕ ਵਧਾਕੇ ਪੰਜਾਬ ਨੂੰ ਇਕ ਵਾਰ ਫਿਰ ਉਸਦੇ ਹੱਕ ਤੋਂ ਵਾਂਝਾ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਦੂਜੇ ਰਾਜਾਂ ਨੂੰ ਰਾਹਤ ਦੇਣ ਵਿਰੁੱਧ ਨਹੀਂ ਪਰ ਜਿਸ ਹਾਲਤ ਵਿਚ ਪੰਜਾਬ ਦੀ ਕਿਸਾਨੀ ਹੈ ਉਸਦੇ ਮੱਦੇਨਜ਼ਰ ਪੰਜਾਬ ਦਾ ਉਦੋਯਗਿਕ ਪੈਕੇਜ਼ ਲਈ ਦੂਜੇ ਰਾਜਾਂ ਤੋਂ ਪਹਿਲਾਂ ਹੱਕ ਬਣਦਾ ਸੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ.ਦੇ ਮਾਰਚ ਪਾਸਟ ਕੋਲੋਂ ਸਲਾਮੀ ਲਈ ਗਈ ਜਿਨਾਂ ਦੀ ਅਗਵਾਈ ਡੀ.ਐਸ.ਪੀ. ਅਮਨਦੀਪ ਸਿੰਘ ਤੇ ਜਸਬੀਰ ਸਿੰਘ ਨੇ ਕੀਤੀ।  ਮੁੱਖ ਮੰਤਰੀ ਵਲੋਂ ਅੰਗਹੀਣਾਂ ਨੂੰ ਟਰਾਈ ਸਾਈਕਲ ਵੰਡਣ ਤੋਂ ਇਲਾਵਾ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ।
ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਦਾ ਮੁੱਖ ਮੰਤਰੀ ਵਲੋਂ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਸਲਾਹਕਾਰ ਹਰਚਰਨ ਸਿੰਘ ਬੈਂਸ, ਮਹੇਸ਼ਇੰਦਰ ਸਿੰਘ ਗਰੇਵਾਲ, ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹੀਰਾ ਸਿੰਘ ਗਾਬੜੀਆ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਹਾਜ਼ਰ ਸਨ।
ਬਠਿੰਡਾ-ਪੰਜਾਬ ਦੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਇਥੇ 65ਵੇਂ ਗਣਤੰਤਰ ਦਿਵਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ ਅਗਲਾ ਨਿਸ਼ਾਨਾ ਸੂਬੇ ਨੂੰ ਆਉਂਦੇ ਤਿੰਨ ਸਾਲਾਂ ਅੰਦਰ ਵਿਕਾਸ ਪੱਖੋਂ ਹਰ ਖੇਤਰ ਵਿੱਚ ਮੁਲਕ ਦਾ ਸਭ ਤੋਂ ਬੇਹਤਰੀਨ ਰਾਜ  ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਨੇ ਲੋਕਾਂ ਦੀਆਂ ਇੱਛਾਵਾਂ ਦੀਆਂ ਪੂਰਤੀ ਕਰਦੇ ਹੋਏ ਸੂਬੇ ਵਿਚ ਚਹੁੰ-ਮੁਖੀ ਵਿਕਾਸ ਕਰਵਾਉਂਦਿਆਂ ਭਵਿੱਖ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਹਨ ਅਤੇ ਹੁਣ ਉਹ ਦਿਨ ਦੂਰ ਨਹੀਂ ਜਦ ਪੰਜਾਬ ਦੇਸ਼ ਦਾ ਨੰਬਰ ਇਕ ਸੂਬਾ ਹੋਵੇਗਾ।
ਇਥੋਂ ਦੇ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਹੋਏ 65ਵੇਂ ਗਣਤੰਤਰ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਦੇਸ਼ ਭਗਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ. ਬਾਦਲ ਨੇ ਕਿਹਾ ਕਿ ਆਜ਼ਾਦੀ ਦੇ 67 ਸਾਲ ਬੀਤਣ ਉਪਰੰਤ ਵੀ ਦੇਸ਼ ਵਾਸੀ ਆਮ ਸਹੂਲਤਾ ਤੋਂ ਵਾਂਝੇ ਹਨ ਪਰ ਪੰਜਾਬ ਸਰਕਾਰ ਦਾ ਇਹ ਅਹਿਦ ਹੈ ਕਿ ਆਉਂਦੇ ਤਿੰਨ ਸਾਲਾਂ ਵਿੱਚ ਪੰਜਾਬ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇ।
ਮਹਾਨ ਸ਼ਹੀਦਾਂ ਵੱਲੋਂ ਸੰਜੋਏ ਸੁਫਨਿਆਂ ਦੀ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇ ਨਾਲ-ਨਾਲ ਪਾਰਦਰਸ਼ੀ ਪ੍ਰਸ਼ਾਸਨ, ਭਲਾਈ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨਾਂ ਅਤੇ ਭਾਈਚਾਰਕ ਏਕਤਾ ਬਰਕਰਾਰ ਰੱਖਣੀ ਹੀ ਸਾਡੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਇਨ੍ਹਾਂ ਦੀ ਪੂਰਤੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਤੇ ਮਨੋਰਥ ਹੈ।
ਪੰਜਾਬ ਨੂੰ ਮੁਲਕ ਸਭ ਤੋਂ ਵੱਧ ਵਿਕਸਿਤ ਸੂਬਾ ਬਣਾਉਣ ਦੇ ਆਪਣੇ ਵਾਅਦੇ ਨੂੰ ਦਹੁਰਾਉਂਦਿਆਂ ਸ. ਬਾਦਲ ਨੇ ਕਿਹਾ ਕਿ 150 ਸ਼ਹਿਰਾਂ ਤੇ ਕਸਬਿਆਂ ਵਿੱਚ ਪੀਣ ਵਾਲੇ ਪਾਣੀ ਤੇ ਸੀਵਰੇਜ ਤੇ ਸਿਸਟਮ ‘ਤੇ 5 ਹਜ਼ਾਰ ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਆਉਂਦੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਕੋਈ ਵੀ ਮੁੱਖ ਸੜਕ ਇੱਕ ਮਾਰਗੀ ਨਹੀਂ ਹੋਵੇਗੀ ਕਿਉਂਕਿ ਸੂਬਾ ਸਰਕਾਰ ਨੇ 13000 ਕਰੋੜ ਰੁਪਏ ਦੀ ਲਾਗਤ ਨਾਲ ਚਾਰ/ਛੇ ਮਾਰਗੀ ਸੜਕਾਂ ਦਾ ਜਾਲ ਵਿਛਾਉਣ ਦਾ ਕੰਮ ਜੰਗੀ ਪੱਧਰ ਉ¤ੁਪਰ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਸੱਤ ਐਕਸਪ੍ਰੈਸ ਵੇਅ ਦੇ ਨਿਰਮਾਣ ਦੇ ਨਾਲ-ਨਾਲ ਪੰਜਾਬ ੇ ਮੁਹਾਲੀ, ਲੁਧਿਆਣਾ, ਜਲੰਧਰ ਅਤੇ ਬਠਿੰਡਾ ਵਿਖੇ ਏਅਰਪੋਰਟ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਘਰੇਲੂ ਹਵਾਈ ਅੱਡਾ ਉਡਾਣਾ ਲਈ ਬਿਲਕੁਲ ਤਿਆਰ ਹੈ ਜਿਸਦਾ ਉਦਘਾਟਨ ਜਲਦ ਹੀ ਹੋ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਬਠਿੰਡਾ-ਚੰਡੀਗੜ੍ਹ ਸੜਕ ਨੂੰ ਚਾਰ/ਛੇ ਮਾਰਗੀ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਅਤੇ ਬਠਿੰਡਾ -ਅੰਮ੍ਰਿਤਸਰ ਮੁੱਖ ਮਾਰਗ ਦਾ ਕੰਮ ਵੀ ਜਲਦ ਸ਼ੁਰੂ ਹੋ ਜਾਵੇਗਾ। ਉ¤ਪ ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਤੋਂ ਸੂਬੇ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣ ਲਈ ਅਤੇ ਉਨ੍ਹਾਂ ਨੂੰ ਸੂਬੇ ਦੇ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਵੱਲੋਂ ਵਿੱਢੇ ਸੁਹਿਰਦ ਕਦਮਾਂ ਨੂੰ ਹੋਰ ਬਲ ਮਿਲੇਗਾ ਅਤੇ ਪੰਜਾਬ ਰਾਜ ਵਿਕਾਸ ਦੀਆਂ ਬੁਲੰਦੀਆਂ ਨੂੰ ਛੋਹੇਗਾ।
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਦਾ ਜ਼ਿਕਰ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸਾਲ 2013 ਦੇ ਅੰਤ ਤੱਕ ਪੰਜਾਬ ਪੁਲੀਸ ਨੇ ਕਰੀਬ 23000 ਨਸ਼ਾ ਸਮਗਲਰਾਂ ਅਤੇ ਇਸ ਧੰਦੇ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ ਸਿਕੰਜੇ ਵਿੱਚ ਲਿਆ ਜਾ ਚੁੱਕਿਆ ਹੈ। ਸ. ਬਾਦਲ ਨੇ ਕਿਹਾ ਕਿ ਪੰਜਾਬ ਸੇਵਾ ਦਾ ਅਧਿਕਾਰ ਕਾਨੂੰਨ ਲਾਗੂ ਕਰਨ ਵਾਲਾ ਪਹਿਲਾ ਸੂਬਾ ਹੈ ਜਿਸ ਤਹਿਤ ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕ ਸੇਵਾ ਪ੍ਰਾਪਤ ਕਰ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਬਣਾਈ ਵਿਲੱਖਣ ਉਦਯੋਗਿਕ ਨੀਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ 65000 ਕਰੋੜ ਰੁਪੈ ਦੇ ਨਿਵੇਸ਼ ਸਬੰਧੀ ਹੋਏ 117 ਸਮਝੌਤਿਆਂ ਨਾਲ ਸੂਬੇ ਦੇ ਉਦਯੋਗੀਕਰਨ ਦਾ ਮੁੱਢ ਬੱਝਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਨੂਸੂਚਿਤ ਜਾਤੀਆਂ ਦੀ ਵਸੋਂ ਸਭ ਤੋਂ ਵੱਧ ਹੈ ਅਤੇ ਉਹਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵਲੋਂ ਚਲਾਈ ਆਟਾ-ਦਾਲ ਸਕੀਮ ਤਹਿਤ ਹੁਣ 30 ਲੱਖ ਪਰਿਵਾਰਾਂ ਨੂੰ 1 ਰੁਪੈ ਕਿਲੋ ਆਟਾ ਮੁਹੱਈਆ ਕਰਵਾਇਆ ਜਾਵੇਗਾ।
ਪੰਜਾਬ ਨੂੰ ਹਰ ਪੱਖੋਂ ਦੇਸ਼ ਦਾ ਸਭ ਤੋਂ ਬੇਹਤਰੀਨ ਸੂਬਾ ਬਣਾਉਣ ਦਾ ਅਹਿਦ ਲੈਦਿਆਂ ਸ. ਬਾਦਲ ਨੇ ਕਿਹਾ ਕਿ ਆਉਣ ਵਾਲੇ ਤਿੰਨ ਸਾਲਾਂ ਵਿੱਚ ਪੰਜਾਬ ਦੀ ਕਾਇਆ-ਕਲਪ ਹੋ ਜਾਵੇਗੀ ਅਤੇ ਹਰ ਨਿਵੇਸ਼ਕਾਰ ਦਾ ਰੁੱਖ ਪੰਜਾਬ ਵੱਲ ਨੂੰ ਹੋਵੇਗਾ।
ਰੂਪਨਗਰ- ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ 65ਵੇਂ ਗਣਤੰਤਰ ਦਿਵਸ ਜਸ਼ਨਾਂ ਮੌਕੇ ਸੂਬਾ ਵਾਸੀਆਂ ਨੂੰ ਦੇਸ਼ ਦੀ ਤਰੱਕੀ ਅਤੇ ‘ਆਦਰਸ਼ ਪੰਜਾਬ’ ਦੀ ਸਿਰਜਣਾ ’ਚ ਯੋਗਦਾਨ ਪਾਉਣ ਲਈ ਸਰਕਾਰ ਦੇ ਨਾਲ-ਨਾਲ ਖ਼ੁਦ ਵੀ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ। ਇਥੋਂ ਦੇ ਨਹਿਰੂ ਸਟੇਡੀਅਮ ’ਚ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦਾ ਨਿਰੀਖਣ ਕਰਨ ਪਿੱਛੋਂ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਸ. ਮਜੀਠੀਆ ਨੇ ਕਿਹਾ ਕਿ ਆਜ਼ਾਦੀ ਸੰਘਰਸ਼ਾਂ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਦੇਸ਼ ਭਗਤਾਂ ’ਚੋਂ 80 ਫ਼ੀਸਦੀ ਅਤੇ ਕਾਲੇ ਪਾਣੀਆਂ ਦੀਆਂ ਜੇਲਾਂ ਕੱਟਣ ਵਾਲਿਆਂ ’ਚੋਂ 85 ਫ਼ੀਸਦੀ ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਦੇਸ਼ ਲਈ ਜਾਨਾਂ ਨਿਛਾਵਰ ਕਰਨ ਵਾਲੇ ਯੋਧਿਆਂ ਦੇ ਆਜ਼ਾਦੀ ਪ੍ਰਾਪਤ ਕਰਨ ਦੇ ਮਕਸਦ ਨੂੰ ਪੂਰਾ ਕਰਨ ਲਈ ਸਾਨੂੰ ਸਭਨਾਂ ਨੂੰ ਇਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ।
ਇਸ ਮੁਬਾਰਕ ਮੌਕੇ ’ਤੇ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਜਿਥੇ ਸ. ਮਜੀਠੀਆ ਨੇ ਦੇਸ਼ ਲਈ ਸ਼ਹਾਦਤਾਂ ਪਾਉਣ ਵਾਲੇ ਸਾਰੇ ਯੋਧਿਆਂ ਨੂੰ ਯਾਦ ਕੀਤਾ, ਉਥੇ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਉ ਅੰਬੇਦਕਰ ਦੀ ਦੂਰਅੰਦੇਸ਼ ਸੋਚ ਨੂੰ ਸਲਾਮ ਵੀ ਕੀਤਾ। ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੀ ਬਰਾਬਤਾ ਦੀ ਅ¦ਬਰਦਾਰ ਅਤੇ ਸਾਂਝੀਵਾਲਤਾ ਦੀ ਧਰਤੀ ਨੂੰ ਪ੍ਰਣਾਮ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਪੰਜਾਬੀਆਂ ਦੀ ਆਬਾਦੀ ਭਾਵੇਂ ਦੇਸ਼ ਦੀ ਕੁਲ ਆਬਾਦੀ ਦਾ 2 ਫ਼ੀਸਦੀ ਹੀ ਹੈ ਪਰ ਫਿਰ ਵੀ ਪੰਜਾਬ ਨੇ ਦੇਸ਼ ਦੀ ਤਰੱਕੀ ਲਈ ਹਰ ਤਰ੍ਹਾਂ ਦਾ ਯੋਗਦਾਨ ਪਾਇਆ।
ਨਿਵੇਸ਼ ਲਈ ਢੁਕਵਾਂ ਸੂਬਾ ਬਣ ਚੁੱਕੇ ਪੰਜਾਬ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਸ. ਮਜੀਠੀਆ ਨੇ ਦੱਸਿਆ ਕਿ ਖ਼ੁਦਮੁਖ਼ਤਿਆਰ ਸੰਸਥਾ ਭਾਰਤੀ ਰਿਜ਼ਰਵ ਬੈਂਕ ਦੀ ਰਿਪੋਰਟ ’ਚ ਪੰਜਾਬ ਨੂੰ ਸਨਅਤੀ ਨਿਵੇਸ਼ ਲਈ ਪਹਿਲੇ ਤਿੰਨ ਸੂਬਿਆਂ ਨੂੰ ਸ਼ੁਮਾਰ ਕੀਤਾ ਗਿਆ ਹੈ ਜਦ ਕਿ ਵਿਸ਼ਵ ਬੈਂਕ ਦੀ ਰਿਪੋਰਟ ’ਚ ਪੰਜਾਬ ਦੇ ਲੁਧਿਆਣਾ ਸ਼ਹਿਰ ਨੂੰ ਨਿਵੇਸ਼ ਲਈ ਸਭ ਤੋਂ ਢੁਕਵਾਂ ਅਤੇ ਵਧੀਆ ਸ਼ਹਿਰ ਗਰਦਾਨਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸਨਅਤੀ ਨਿਵੇਸ਼ ਲਈ ਲੋੜੀਂਦੇ ਫ਼ਿਰਕੂ ਸਦਭਾਵਨਾ ਦੇ ਮਾਹੌਲ ਨੂੰ ਪੰਜਾਬ ’ਚ ਪਸਾਰਿਆ ਤਾਂ ਜੋ ਸ਼ਾਂਤਮਈ ਮਾਹੌਲ ’ਚ ਸੂਬੇ ਦੀ ਤਰੱਕੀ ਯਕੀਨੀ ਬਣ ਸਕੇ। ਕੇਂਦਰ ਸਰਕਾਰ ਵੱਲੋਂ ਗੁਆਂਢੀ ਸੂਬਿਆਂ ਨੂੰ ਸਨਅਤੀ ਰਿਆਇਤਾਂ ਬਾਰੇ ਸ. ਮਜੀਠੀਆ ਨੇ ਕਿਹਾ ਕਿ ਕੇਂਦਰ ਨੂੰ ਅਜਿਹੀ ਨੀਤੀ ਨਹੀਂ ਬਣਾਉਣੀ ਚਾਹੀਦੀ ਜਿਸ ਨਾਲ ਇੱਕ ਸੂਬੇ ਨੂੰ ਫ਼ਾਇਦਾ ਮਿਲੇ ਅਤੇ ਦੂਜੇ ਦਾ ਨੁਕਸਾਨ ਹੋਵੇ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਕਰੀਬ 17,000 ਕਰੋੜ ਰੁਪਏ ਦੇ ਨਿਵੇਸ਼ ਵਾਲਾ 100 ਫੀਸਦੀ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਤਸ਼ਾਹੀ ਪ੍ਰੋਗਰਾਮ ਸ਼ੁਰੂ ਕੀਤਾ ਹੈ ਜਿਸ ਤਹਿਤ ਸੜਕਾਂ, ਬੱਸ ਅੱਡਿਆਂ, ਅੰਤਰਰਾਜੀ ਚੈਕਪੋਸਟਾਂ, ਖੇਡ ਕੰਪਲੈਕਸਾਂ, ਪੰਜ ਸਿਤਾਰਾ ਹੋਟਲ-ਕਮ-ਕਨਵੈਂਸ਼ਨ ਸੈਂਟਰ ਅਤੇ ਇੱਕ ਕੌਮਾਂਤਰੀ ਕਨਵੈਂਸ਼ਨ ਸੈਂਟਰ ਉਸਾਰਨ ਦੀ ਯੋਜਨਾ ਹੈ। ਸ. ਮਜੀਠੀਆ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਰਿਪੋਰਟ ’ਚ ਪੰਜਾਬ ਨੂੰ ਬੁਨਿਆਦੀ ਢਾਂਚੇ ਦੇ ਖੇਤਰ ’ਚ ਨੰਬਰ 1 ਐਲਾਨਿਆ ਗਿਆ ਹੈ।
ਸਮਾਗਮ ਦੌਰਾਨ ਸ. ਮਜੀਠੀਆ ਨੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ੍ਯਿੲਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ/ ਐਸ.ਐਸ.ਪੀ. ;੍ਰੀ ਰਵਚਰਨ  ਸਿੰਘ ਬਰਾੜ ਮੌਜੂਦ ਰਹੇ। ਪ੍ਰਭਾਵਸ਼ਾਲੀ ਪਰੇਡ ਦੀ ਅਗਵਾਈ ਡੀ.ਐਸ.ਪੀ. ਸ੍ਰੀ ਸਮੀਰ ਵਰਮਾ ਨੇ ਕੀਤੀ। ਪਰੇਡ ਵਿੱਚ ਰੂਪਨਗਰ ਪੁਲਿਸ ਦੀਆਂ ਦੋ ਟੁਕੜੀਆਂ, ਮਹਿਲਾ ਪੁਲਿਸ ਰੂਪਨਗਰ, ਪੰਜਾਬ ਹੋਮ ਗਾਰਡਜ਼, ਸਾਬਕਾ ਸੈਨਿਕ, ਐਨ.ਸੀ.ਸੀ. ਕੈਡਿਟ, ਗਰਲ ਗਾਈਡਜ਼ ਅਤੇ ਸੇਂਟ ਜਾਨ ਐਂਬੂਲੈਂਸ ਦੀਆਂ ਟੁਕੜੀਆਂ ਸ਼ਾਮਲ ਸਨ।
੍ਯਿੲਸ ਮੌਕੇ ਡਾ. ਦਲਜੀਤ ਸਿੰਘ ਚੀਮਾ ਐਮ.ਐਲ.ਏ. ਰੂਪਨਗਰ, ਸ਼੍ਰੀਮਤੀ ਸਤਵੰਤ ਕੌਰ ਸੰਧੂ ਸਾਬਕਾ ਮੰਤਰੀ, ਸ਼੍ਰੀ ਆਰ.ਕੇ.ਜੈਸਵਾਲ ਡੀ.ਆਈ.ਜੀ. ਰੂਪਨਗਰ, ਸ਼੍ਰੀਮਤੀ ਅਮਰਜੋਤ ਭੱਟੀ ਜ਼ਿਲ੍ਹਾ ਤੇ ਸੈਸ਼ਨਜ ਜੱਜ ਅਤੇ  ਹੋਰ ਜੱਜ ਸਾਹਿਬਾਨ, ਸ਼੍ਰੀ ਗੁਰਤੇਜ ਸਿੰਘ  ਵਧੀਕ ਡਿਪਟੀ ਕਮਿਸ਼ਨਰ (ਜ), ਸ਼੍ਰੀ ਅਮਰਜੀਤ ਸਿੰਘ ਸ਼ਾਹੀ ਵਧੀਕ ਡਿਪਟੀ ਕਮਿਸ਼ਨਰ(ਵਿਕਾਸ), ਸ਼੍ਰੀ ਪੁਸ਼ਪਿੰਦਰ ਸਿੰਘ ਕੈਲੇ ਐਸ.ਡੀ.ਐਮ. ਰੂਪਨਗਰ, ਸ਼੍ਰੀਮਤੀ ਅਵਨੀਤ ਕੌਰ ਸਹਾਇਕ ਕਮਿਸ਼ਨਰ (ਜ), ਸ਼੍ਰੀ ਰਜਨੀਸ਼ ਸੂਦ ਸਿਵਲ ਸਰਜਨ ਰੂਪਨਗਰ, ਸ਼੍ਰੀ ਹਰਮੀਤ ਸਿੰਘ ਹੁੰਡਲ, ਐਸ.ਪੀ.(ਐਚ), ਸ਼੍ਰੀ ਅਮਰਜੀਤ ਸਿੰਘ ਮਕੋਵਾਲ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰੁਪਨਗਰ, ਡਾ: ਆਰ.ਐਸ.ਪਰਮਾਰ ਸਾਬਕਾ ਚੇਅਰਮੈਨ ਨਗਰ ਸੁਧਾਰ ਟਰਸਟ, ਸ਼੍ਰੀ ਹਰਪ੍ਰੀਤ ਸਿੰਘ ਬਸੰਤ, ਸ਼੍ਰੀ ਪਰਮਿੰਦਰਪਾਲ ਸਿੰਘ ਬਿੰਟਾ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ), ਹੋਰ ਅਧਿਕਾਰੀ ਅਤੇ ਪਤਵੰਤੇ ਸ਼ਹਿਰੀ ਸਮਗਮ ਵਿੱਚ ਸ਼ਾਮਲ ਸਨ।

Send this to a friend