Skip to content
Independent perspectives. Global stories.
BREAKING

ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ

Share this story

ਫਤਿਹਗੜ੍ਹ ਸਾਹਿਬ, 4 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਮਾਤਾ ਗੁਜਰੀ ਕਾਲਜ ਵੱਲੋਂ ਵਿਦਿਆਰਥੀਆਂ ਦੀ ਨੁਹਾਰਤ ਨੂੰ ਨਿਖਾਰਨ ਅਤੇ ਭੱਵਿਖ ਵਿੱਚ ਰੁਜਗਾਰ ਪ੍ਰਤੀ ਜਾਗਰੂਕ ਕਰਨ ਲਈ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਆਈ.ਸੀ.ਆਈ.ਸੀ.ਆਈ ਸਿਕਊਰਿਟੀ ਦਿੱਲੀ ਦੀ ਟੀਮ ਦੇ ਰਕੇਸ਼ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਵਿਸ਼ੇਸ਼ ਲੈਕਚਰ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਟਾਕ ਐਕਸਚੇਂਜ ਵਿੱਚ ਆਨ ਲਾਇਨ ਟਰੇਡਿੰਗ ਦੀ ਸਿਖਲਾਈ ਦੇਣ ਲਈ ਵਰਚੂਅਲ ਟਰੇਡਿੰਗ ਕਰਵਾਈ। ਇਸ ਦੇ ਨਾਲ ਹੀ ਉਨ੍ਹਾਂ ਸ਼ੇਅਰ ਮਾਰਕਿਟ ਦੇ ਕੰਮ ਦਾ ਤਰੀਕਾ ਵੀ ਸਮਝਾਇਆ। ਜਿਸ ਵਿੱਚ ਉਨ੍ਹਾਂ ਨੇ ਸ਼ੇਅਰ ਬਾਜਾਰ ਵਿੱਚ ਸਟਾਕ ਵਪਾਰੀ ਦੀ ਦਿਨ ਪ੍ਰਤੀ ਦਿਨ ਵੱਧਦੀ ਮਹੱਤਤਾ ਬਾਰੇ ਵੀ ਦੱਸਿਆ ਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਦਿਆਰਥੀ ਸਟਾਕ ਵਪਾਰੀ ਦੀ ਪ੍ਰੀਖਿਆ ਪਾਸ ਕਰਕੇ ਵਧੀਆ ਰੁਜਗਾਰ ਪ੍ਰਾਪਤ ਕਰ ਸਕਦੇ ਹਨ ਤੇ ਅੰਤਰਰਾਸ਼ਟੀ ਪੱਧਰ ਤੱਕ ਆਪਣਾ ਨਾਮ ਕਮਾਂ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨਿਫਟੀ ੳਤੇ ਸੈਂਸਸਿਕਸ ਵਿੱਚ ਆਉਂਦੇ ਉਤਰਾਅ ਝੜਾਅ ਬਾਰੇ ਲਾਭਕਾਰੀ ਜਾਣਕਾਰੀ ਵੀ ਦਿੱਤੀ। ਇਸ ਵਿਸ਼ੇਸ਼ ਲੈਕਚਰ ਵਿੱਚ ਕਾਮਰਸ ਦੇ ਬੀ.ਕਾੱਮ ਭਾਗ ਤੀਜਾ, ਐਮ.ਕਾੱਮ ਭਾਗ ਦੂਜਾ, ਮੈਨੇਜਮੈਂਟ ਦੇ ਐਮ.ਬੀ.ਏ ਭਾਗ ਦੂਜਾ ਅਤੇ ਅਰਥ ਸ਼ਾਸਤਰ ਐਮ.ਏ ਭਾਗ ਦੂਜਾ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਆਈ.ਸੀ.ਆਈ.ਸੀ.ਆਈ ਸਿਕਊਰਿਟੀ ਦੀ ਟੀਮ ਦਾ ਕਾਲਜ ਵਿਖੇ ਪੁੱਜਣ ਤੇ ਵਿਸ਼ੇਸ਼ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਮਰਸ, ਮੈਨੇਜਮੈਂਟ ਅਤੇ ਅਰਥ ਸ਼ਾਸਤਰ ਦੇ ਵਿਦਿਆਰਥੀਆਂ ਨੂੰ ਸੈਂਸਸਿਕਸ ਅਤੇ ਨਿਫਟੀ ਦੀ ਜਾਣਕਾਰੀ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਉਨ੍ਹਾਂ ਰੁਜਗਾਰ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਕਾਲਜ ਵਲੋਂ ਭਵਿੱਖ ਵਿੱਚ ਵੀ ਸਮੇਂ-ਸਮੇਂ ਤੇ ਵਿਦਿਆਰਥੀਆਂ ਲਈ ਅਜਿਹੇ ਲੈਕਚਰਾਂ ਦਾ ਆਯੋਜਨ ਕਰਦੇ ਰਹਾਂਗੇ।ਇਸ ਮੌਕੇ ਡੀਨ ਅਕਾਦਮਿਕ ਪ੍ਰੋ: ਬਿਕਰਮਜੀਤ ਸਿੰਘ ਸੰਧੂ ਨੇ ਆਈ.ਸੀ.ਆਈ.ਸੀ.ਆਈ ਸਿਕਊਰਿਟੀ ਦੀ ਟੀਮ ਲਈ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਸੈਂਸਸਿਕਸ ਅਤੇ ਨਿਫਟੀ ਦੀ ਪੂਰੀ ਜਾਣਕਾਰੀ ਹੋਵੇਗੀ ਤਾਂ ਉਹ ਆਪਣਾ ਵਧੀਆ ਰੁਜਗਾਰ ਚਲਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਕਿਤੇ ਨੂੰ ਇਕ ਸਹਾਇਕ ਧੰਦੇ ਵਜੋਂ ਕਰ ਸਕਦਾ ਹੈ। ਲੈਕਚਰ ਦੌਰਾਨ ਲੱਗਭਗ 500 ਦੇ ਕਰੀਬ ਵਿਦਿਆਰਥੀਆਂ ਨੇ ਇਸ ਵਿੱਚ ਹਿੱਸਾ ਲਿਆ। ਇਸ ਦੌਰਾਨ ਡੀਨ ਪਲੇਸਮੈਂਟ ਡਾ. ਹਰਜੀਤ ਸਿੰਘ, ਟਰੇਨਿੰਗ ਤੇ ਪਲੇਸਮੈਂਟ ਅਫਸਰ ਸੋਹਜਬੀਰ ਸਿੰਘ, ਪ੍ਰੋ: ਸੋਰਵ ਸ਼ਰਮਾ ਅਤੇ ਹੋਰ ਸਟਾਫ ਮੈਂਬਰ ਹਾਜਰ ਸਨ।

WRITTEN BY