Skip to content
Independent perspectives. Global stories.
BREAKING

ਡਾ. ਅੰਬੇਦਕਰ ਮਿਸ਼ਨ ਦੀ ਮੀਟਿੰਗ ’ਚ ਕੀਤੀਆਂ ਅਹਿਮ ਵਿਚਾਰਾਂ

Share this story

ਖੰਨਾ, 5 ਫਰਵਰੀ (ਕੇ ਐਲ ਸਗਿਹਲ)-ਡਾ. ਅੰਬੇਦਕਰ ਮਿਸ਼ਨ ਸੁਸਾਇਟੀ ਪੰਜਾਬ (ਖੰਨਾ) ਦੀ ਮੀਟਿੰਗ ਪਿੰ੍ਰ੍ਰਸੀਪਲ ਜਸਵੰਤ ਸਿੰਘ ਮਿੱਤਰ ਦੀ ਪ੍ਰਧਾਨਗੀ ਹੇਠਾਂ ਹੋਈ। ਜਿਸ ਵਿੱਚ ਬਾਮਸੇਫ਼ ਦੇ ਕਰਨੈਲ ਸਿੰਘ ਵਜ਼ੀਰਾਬਾਦ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ। ਜਿਸ ਵਿਚ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਗੁਰਪੁਰਬ ’ਤੇ ਸਮੂੁਹ ਮੂੁਲ ਨਿਵਾਸੀਆਂ ਨੂੰ ਸੁਸਾਇਟੀ ਵੱਲੋਂ ਵਧਾਈਆਂ ਦਿੱਤੀਆ ਗਈਆਂ ਅਤੇ ਗੁਰੂੁ ਰਵਿਦਾਸ ਜੀ ਦੇ ਦੱਸੇ ਮਾਰਗ ’ਤੇ ਚੱਲਣ ਦਾ ਪ੍ਰਣ ਕੀਤਾ ਅਤੇ ਮਨੂੰਵਾਦੀ ਸੰਗਠਨਾਂ ਤੋਂ ਸੁਚੇਤ ਰਹਿਣ ਅਤੇ ਡਾ. ਅੰਬੇਦਕਰ ਦੀ ਸੋਚ ’ਤੇ ਪਹਿਰਾ ਦੇਣ ਦੀ ਗੱਲ ਆਖੀ। ਇਸ ਮੌਕੇ ਪ੍ਰੌਫੈਸਰ ਗੁਰਨਾਮ ਸਿੰਘ ਦੀ ਖੰਨਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਦਿਲਬਾਗ ਸਿੰਘ ਲੱਖਾ ਜਨਰਲ ਸਕੱਤਰ ਨੇ ਮੀਟਿੰਗ ਵਿੱਚ ਹਾਜਰ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਅਮਨਜੀਤ ਸਿੰਘ, ਸਨਦੀਪ ਸਿੰਘ, ਕੁਲਵੰਤ ਸਿੰਘ, ਦਰਸ਼ਨ ਸਿੰਘ, ਬੰਤ ਸਿੰਘ, ਹਰਬੰਸ ਸਿੰਘ, ਮੁਖਤਿਆਰ ਸਿੰਘ, ਸੁਰਿੰਦਰ ਕੁਮਾਰ, ਗੁਰਚਰਨ ਸਿੰਘ ਚੰਨੀ ਆਦਿ ਵੀ ਹਾਜਰ ਸਨ।

WRITTEN BY