ਅਮਲੋਹ, 5 ਫਰਵਰੀ (ਰਣਜੀਤ ਸਿੰਘ ਘੁੰਮਣ)-ਕਾਂਗਰਸ ਸਰਕਾਰ ਨੂੰ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆ ਨੂੰ ਪੂਰਾ ਨਾ ਕਰਨ ਤਹਿਤ ਸ਼੍ਰੋਮਣੀ ਅਕਾਲ਼ੀ ਦਲ ਵੱਲੋਂ 22 ਫਰਵਰੀ ਨੂੰ ਹੋਣ ਵਾਲੀ ਪੋਲ ਖੋਲ ਰੈਲੀ ਦੇ ਸੰਬੰਧ ਵਿੱਚ ਇੱਕ ਮੀਟਿੰਗ ਬੈਠਕ ਇਕਬਾਲ ਰਾਏ ਅੰਨੀਆ ਦੀ ਅਗੁਵਾਈ ਵਿੱਚ ਹੋਈ ਜਿਸ ਦੌਰਾਨ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਪੋਲ ਖੋਲ ਰੈਲੀ ਸਬੰਧੀ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਇਹ ਰੈਲੀ ਕਾਂਗਰਸ ਸਰਕਾਰ ਦੀ ਹਰ ਨਾਕਾਮੀ ਹਲਕੇ ਦੇ ਲੋਕਾਂ ਅੱਗੇ ਰੱਖੇਗੀ ਕਿਉਂਕਿ ਜੋ ਭਲਾਈ ਸਕੀਮਾਂ ਅਕਾਲੀ ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਨ ਉਹ ਮੁਕੰਮਲ ਤੌਰ ਤੇ ਹੀ ਕਾਂਗਰਸ ਸਰਕਾਰ ਵੱਲੋਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਜੋ ਵਾਅਦੇ ਕਰਕੇ ਸਰਕਾਰ ਸੱਤਾ ਵਿੱਚ ਆਈ ਹੈ, ਉਸ ਤੋਂ ਬਿਲਕੁਲ ਭੱਜ ਚੁੱਕੀ ਹੈ।ਮੀਟਿੰਗ ਨੂੰ ਸੰਬੋਧਨ ਕਰਦੇ ਯੂਥ ਆਗੂ ਇਕਬਾਲ ਰਾਏ ਅੰਨੀਆ ਨੇ ਕਿਹਾ ਕਿ ਹਰ ਪੱਖੋ ਬੁਰੀ ਤਰ੍ਹਾ ਫੇਲ ਹੋਈ ਕਾਂਗਰਸ ਸਰਕਾਰ ਤੋ ਸੂਬੇ ਦਾ ਹਰ ਵਰਗ ਦੁੱਖੀ ਹੈ ।
ਉਨ੍ਹਾ ਕਿਹਾ ਕਿ ਵੱਡੇ ਅਤੇ ਖੋਖਲੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦੀ ਹੁਣ ਤੱਕ ਦੀ ਕਾਰਗੁਜਾਰੀ ਦੌਰਾਨ ਪੰਜਾਬ ਦੇ ਵਿਕਾਸ ਲਈ ਕੋਈ ਕਾਮਯਾਬ ਕਦਮ ਨਹੀਂ ਚੁੱਕਿਆ ਸਗੌਂ ਪੰਜਾਬ ਦੇ ਵਿਕਾਸ ਲਈ ਅਕਾਲੀ ਭਾਜਪਾ ਪਾਸੋ ਦਿੱਤੀਆ ਗ੍ਰਾਂਟਾ ਵਾਪਲ ਲੈ ਕੇ ਸੂਬੇ ਦੇ ਵਿਕਾਸ ਵਿੱਚ ਰੌੜਾ ਬਨਣ ਦਾ ਕੰਮ ਕੀਤਾ ਹੈ ਜੋ ਕਦੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਤੇ ਉਹਨਾਂ ਨਾਲ ਮੀਟਿੰਗਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਇਕਬਾਲ ਰਾਏ, ਦਰਸ਼ਨ ਸਿੰਘ ਬੱਬੀ ਚੇਅਰਮੈਨ ਪੀਏਡੀਬੀ, ਚੇਅਰਮੈਨ ਜਤਿੰਦਰ ਸਿੰਘ ਚੈਰੀ ਭਾਂਬਰੀ,ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਤਲ, ਜਿਲ੍ਹਾ ਯੂਥ ਪ੍ਰਧਾਨ ਕਮਲਜੀਤ ਸਿੰਘ ਗਿੱਲ, ਕੁਲਦੀਪ ਸਿਘ, ਸੂਬੇਦਾਰ ਸੁੱਖਪਾਲ ਸਿੰਘ, ਕੁਲਵਿੰਦਰ ਸਿੰਘ ਸਲਾਣੀ, ਜਰਨੈਲ ਸਿੰਘ ਰਾਮਗੜ, ਹਰਬੰਸ ਸਿੰਘ, ਗੁਰਸੇਵਕ ਸਿੰਘ, ਗੱਜਣ ਸਿੰਘ ਤੋ ਅਲਾਵਾ ਹੋਰ ਮੌਜੂਦ ਸਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ 22 ਨੂੰ ਹੋਣ ਵਾਲੀ ਰੈਲੀ ਦੇ ਸਬੰਧ ’ਚ ਮੀਟਿੰਗ



