
ਚੰਡੀਗੜ•,
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਾਬਕਾ ਮੰਤਰੀ ਅਤੇ ਸ਼ਾਹਕੋਟ ਦੇ ਮੌਜੂਦਾ ਵਿਧਾਇਕ ਸ. ਅਜੀਤ ਸਿੰਘ ਕੋਹਾੜ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਕੋਹਾੜ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਣ ਦਿਹਾਂਤ ਹੋ ਗਿਆ ਹੈ।
ਆਪਣੇ ਸ਼ੋਕ ਸੁਨੇਹੇ ਵਿਚ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ. ਅਜੀਤ ਸਿੰਘ ਕੋਹਾੜ ਪੰਜਾਬ ਦੀ ਸਿਆਸਤ ਵਿਚ ਖਾਸ ਸਥਾਨ ਰੱਖਦੇ ਸਨ ਅਤੇ ਉਨ•ਾਂ ਵੱਲੋਂ ਸਮਾਜਿਕ ਅਤੇ ਸਿਆਸੀ ਖੇਤਰ ਵਿਚ ਕੀਤੀ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ•ਾਂ ਕਿਹਾ ਕਿ ਸ. ਕੋਹਾੜ ਇਕ ਨੇਕ, ਮਿੱਠਬੋਲੜੇ ਅਤੇ ਨਿਮਰ ਸੁਭਾਅ ਦੇ ਸਿਆਸਤਦਾਨ ਸਨ ਜਿਸ ਸਦਕਾ ਵਿਸ਼ਵ ਭਰ ਦੇ ਪੰਜਾਬੀਆਂ ਵਿਚ ਉਹ ਕਾਫੀ ਹਰਮਨਪਿਆਰੇ ਸਨ।
ਸ. ਕੋਹਾੜ ਆਪਣੇ ਪਿੱਛੇ ਦੋ ਬੇਟੀਆਂ ਅਤੇ ਇਕ ਬੇਟਾ ਛੱਡ ਗਏ ਹਨ। ਰਾਣਾ ਕੇ.ਪੀ. ਸਿੰਘ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਵੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।



