Skip to content
Independent perspectives. Global stories.
BREAKING

‘ਜੂਏ-ਸੱਟੇ ਅਤੇ ਨਸ਼ੇ ਦੇ ਸੌਦਾਗਰ ਕਿਸੇ ਕੀਮਤ ’ਤੇ ਬਖਸ਼ੇ ਨਹੀਂ ਜਾਣਗੇ’ ਐਸ ਐਸ ਓ ਜੈਤੋ

Share this story

ਜੈਤੋ, 6 ਦਸੰਬਰ (ਸਤਵਿੰਦਰਪਾਲ ਸਿੰਘ ਸੱਤੀ)- ‘ਜੂਏ-ਸੱਟੇ ਅਤੇ ਨਸ਼ੇ ਦੇ ਸੌਦਾਗਰ ਕਿਸੇ ਕੀਮਤ ‘ਤੇ ਬਖਸ਼ੇ ਨਹੀਂ ਜਾਣਗੇ’ ਇਨ੍ਹਾਂ ਸ਼ਬਦਾਂ ਦੀ ਪ੍ਰਗਟਾਵਾ ਇੰਸਪੈਕਟਰ ਜਗਦੇਵ ਸਿੰਘ ਧਾਲੀਵਾਲ ਮੁੱਖ ਥਾਨਾ ਅਫ਼ਸਰ ਜੈਤੋ ਨੇ ਪੱਤਰਕਾਰਾਂ ਨਾਲ ਮਿਲਣੀ ਮੌਕੇ ਕੀਤਾ। ਉਨ੍ਹਾਂ ਪ੍ਰੈਸ ਸ਼ਬਦ ਦੀ ਗਲਤ ਵਰਤੋਂ ਕਰਨ ਵਾਲਿਆਂ ਨੂੰ ਵੀ ਖਬਰਦਾਰ ਕਰਦੇ ਹੋਏ ਕਿਹਾ ਕਿ ਅਜਿਹੇ ਅਨਸਰਾਂ ਖਿਲਾਫ਼ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਮ ਜਨਤਾ ਅਤੇ ਪੱਤਰਕਾਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਪੁਲਸ ਇੱਕ ਵਧੀਆ ਪ੍ਰਸ਼ਾਸਨ ਦੇ ਸਕੇ । ਮੁੱਖ ਥਾਨਾ ਅਫ਼ਸਰ ਜੈਤੋ ਨੇ ਅੱਗੇ ਦੱਸਿਆ ਕਿ ਨਸ਼ੇ ਦੇ ਤਸਕਰਾਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੇਡ ਸਟੇਡੀਅਮ ਦੇ ਨਜਦੀਕ 57 ਪੇਟੀਆਂ ਨਜਾਇਜ ਦੇਸੀ ਸ਼ਰਾਬ ਦੀਆਂ ਫੜੀਆਂ ਗਈਆਂ ਹਨ ਤੇ ਦੋਸ਼ੀ ਕੁਲਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜੈਤੋ ਅਤੇ ਦੋ ਅਣਪਛਾਤੇ ਆਦਮੀਆਂ ਖਿਲਾਫ਼ ਪੰਜਾਬ ਐਕਸਾਈਜ ਐਕਟ ਅਧੀਨ ਧਾਰਾ 61 ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

WRITTEN BY