ਚੰਡੀਗੜ੍ਹ, 28 ਜਨਵਰੀ (ਪੀ.ਟੀ.)-ਵਿਜੀਲੈਂਸ ਬਿਊਰੋ ਪੰਜਾਬ ਨੇ ਪਟਵਾਰੀ ਹਲਕਾ ਵੀਲਾ ਤੇਜਾ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਵਾਰੀ ਮਨਿੰਦਰ ਸਿੰਘ ਮਾਲ ਨੇ ਪਿੰਡ ਨਦੀਆਵਾਲ ਪੱਤੀ, ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ ਰਛਪਾਲ ਸਿੰਘ ਤੋਂ ਉਸਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਰਛਪਾਲ ਸਿੰਘ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਪੰਜਾਬ ਨੂੰ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਐ¤ਸ.ਪੀ.ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਸ੍ਰੀ ਪ੍ਰਦੀਪ ਕੁਮਾਰ ਦੀ ਅਗਵਾਈ ਵਿੱਚ ਛਾਪਾ ਮਾਰਕੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕਰ ਲਿਆ।



