Skip to content
Independent perspectives. Global stories.
BREAKING

ਸਾਬਕਾ ਮੰਤਰੀ ਜਥੇਦਾਰ ਕੋਹਾੜ ਦਾ ਅੰਤਿਮ ਸਸਕਾਰ ਡੀਸੀ ਜਲੰਧਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀ ਸ਼ਰਧਾਂਜਲੀ

Share this story

ਕੋਹਾੜ, 8 ਫਰਵਰੀ (ਜਲੰਧਰ)- ਪੰਜਾਬ ਦੇ ਸਾਬਕਾ ਮੰਤਰੀ ਤੇ ਸ਼ਾਹਕੋਟ ਤੋਂ ਵਿਧਾਇਕ ਜਥੇ. ਅਜੀਤ ਸਿੰਘ ਕੋਹਾੜ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਕੋਹਾੜ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਹੋਇਆ। ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਜਲੰਧਰ ਦਿਹਾਤੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਮ੍ਰਿਤਕ ਦੇਹ ’ਤੇ ਰੀਥ ਰੱਖਕੇ ਮੁੱਖ ਮੰਤਰੀ , ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਦੀ ਚਿਖਾਂ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਨੂੰ ਦਿਖਾਈ ਅਤੇ ਪੰਜਾਬ ਪੁਲਿਸ ਦੀ ਇਕ ਟੁਕੜੀ ਵੱਲੋਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂ, ਸਿਵਲ ਤੇ ਪੁਲਿਸ ਦੇ ਉਚ ਅਧਿਕਾਰੀ ਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

WRITTEN BY