Skip to content
Independent perspectives. Global stories.
BREAKING

ਆਈ.ਟੀ.ਆਈ ਦਾ ਸੁਪਰਡੰਟ ਰਿਸ਼ਵਤ ਲੈਂਦਾ ਕਾਬੂ

Share this story

ਚੰਡੀਗੜ੍ਹ, 8 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਵਿਜੀਲੈਂਸ ਬਿਓਰੋ, ਪੰਜਾਬ ਨੇ ਅੱਜ ਆਈ.ਟੀ.ਆਈ. ਮੋਗਾ ਵਿਖੇ ਤਾਇਨਾਤ ਸੁਪਰਡੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ। ਅੱਜ ਇਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈ.ਟੀ.ਆਈ. ਮੋਗਾ ਵਿਖੇ ਤਾਇਨਾਤ ਸੁਪਰਡੰਟ ਜਸਵੀਰ ਸਿੰਘ ਨੂੰ ਨਰਿੰਦਰਪਾਲ ਸਿੰਘ, ਚੇਅਰਮੈਨ ਅਮਰ ਸ਼ਹੀਦ ਭਗਤ ਸਿੰਘ ਆਈ.ਟੀ.ਆਈ. ਮੋਗਾ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਅਮਰ ਸ਼ਹੀਦ ਭਗਤ ਸਿੰਘ ਆਈ.ਟੀ.ਆਈ. ਮੋਗਾ ਦੇ ਵਿਦਿਆਰਥੀਆਂ ਦੇ ਪੇਪਰ ਪੰਜਾਬ ਆਈ.ਟੀ.ਆਈ. ਮੋਗਾ ਸੈਂਟਰ ਵਿਖੇ ਚੱਲ ਰਹੇ ਹਨ ਅਤੇ ਜਸਵੀਰ ਸਿੰਘ ਆਈ.ਟੀ.ਆਈ. ਮੋਗਾ ਸੈਂਟਰ ਵਿਖੇ ਬਤੌਰ ਸੁਪਰਡੰਟ ਤਾਇਨਾਤ ਹੈ। ਜਸਵੀਰ ਸਿੰਘ ਸੁਪਰਡੰਟ ਵਲੋਂ ਅਮਰ ਸ਼ਹੀਦ ਭਗਤ ਸਿੰਘ ਆਈ.ਟੀ.ਆਈ. ਦੇ ਵਿਦਿਆਰਥੀਆਂ ਦੀ ਪੇਪਰਾਂ ਵਿੱਚ ਮਦਦ ਕਰਨ ਅਤੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਨਾ ਕਰਨ ਦੇ ਬਦਲੇ 20,000/-ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਸ ਵਲੋਂ 5 ਫਰਵਰੀ 2018 ਨੂੰ ਉਕਤ ਸੁਪਰਡੰਟ ਨੂੰ 20,000/-ਰੁਪਏ ਬਤੌਰ ਰਿਸ਼ਵਤ ਵਜੋਂ ਪਹਿਲਾਂ ਹੀ ਅਦਾ ਕੀਤੇ ਜਾ ਚੁੱਕੇ ਹਨ ਅਤੇ ਸੁਪਰਡੰਟ ਵੱਲੋਂ 20,000 ਰੁਪਏ ਦੀ ਹੋਰ ਮੰਗ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੁਪਰਡੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

WRITTEN BY