May 2, 2026 9:08 pm

ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਦਾ ਜਾਗਰੂਕ ਹੋਣਾ ਜ਼ਰੂਰੀ : ਰਾਜੇਸ਼ ਬਾਘਾ

image ਜਲੰਧਰ, 29 ਜਨਵਰੀ (ਪੀ.ਟੀ.)-ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਦਾ ਜਾਗਰੂਕ ਹੋਣਾ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਰਾਜੇਸ਼ ਬਾਘਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਮਿੱਠਾਪੁਰ ਵਿਖੇ ‘ਬਿਊਰੋ ਆਫ ਐਂਟੀ ਕੁਰੱਪਸ਼ਨ ਐਂਡ ਸੋਸ਼ਲ ਵੈਲਫੇਅਰ ਸੋਸਾਇਟੀ’ ਵੱਲੋਂ ਕਰਵਾਏ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਕ ਨਰੋਏ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦਾ ਕੋਈ ਭ੍ਰਿਸ਼ਟਾਚਾਰ ਹੋ ਰਿਹਾ ਹੈ ਤਾਂ ਇਸ ਸਬੰਧੀ ਕਮਿਸ਼ਨ ਜਾਂ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।
ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾ ਸੁਣੀਆ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਸਮਾਜਿਕ ਸੰਸਥਾਵਾਂ ਨੂੰ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਅੱਗੇ ਆ ਕੇ ਕੰਮ ਕਰਨਾ ਚਾਹੀਦਾ ਹੈ। ਸ੍ਰੀ ਬਾਘਾ ਨੇ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਵੱਧ-ਚੜ੍ਹ ਕੇ ਹਿੱਸਾ ਲੈਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਪ੍ਰਧਾਨ ਸ੍ਰੀ ਪਰਮਜੀਤ ਮੱਲ, ਸਕੱਤਰ ਸ੍ਰੀ ਰਾਜਵਿੰਦਰ ਸਿੰਘ ਸੰਧੂ, ਪ੍ਰਧਾਨ ਜ਼ਿਲ੍ਹਾ ਜ¦ਧਰ ਸ੍ਰੀ ਪਲਵਿੰਦਰ ਕੁਮਾਰ, ਪ੍ਰਧਾਨ ਮਹਿਤਾ ਸ੍ਰੀ ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਕਾਦੀਆਂ ਮਾਸਟਰ ਮੁਨਸ਼ੀ ਰਾਮ, ਸ੍ਰੀ ਦਰਸ਼ਨ ਰਾਮ, ਸ੍ਰੀ ਰਾਮ ਲੁਭਾਇਆ, ਸ੍ਰੀ ਪ੍ਰਿਤਪਾਲ ਸਿੰਘ ਮੱਲ, ਸੰਤ ਦਿਆਲ ਸਿੰਘ, ਸ੍ਰੀ ਖਜ਼ਾਨ ਦਾਸ ਅਤੇ ਸ੍ਰੀ ਅਸ਼ੋਕ ਕੁਮਾਰ ਹਾਜ਼ਰ ਸਨ।

Send this to a friend