ਜਗਰਾਓਂ, 29 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਜਗਰਾਓਂ ਦੇ ਮੁਹੱਲਾ ਰਾਮ ਨਗਰ ਵਿੱਚ ਬੁੱਧਵਾਰ ਸਵੇਰੇ ਇਕ ਸਵਿਫਟ ਕਾਰ ਵਿੱਚ ਸਵਾਰ ਚਾਰ ਲੋਕਾਂ ਨੇ ਮੁਹੱਲੇ ਦੀ ਰਹਿਣ ਵਾਲੀ ਇੱਕ 19 ਸਾਲਾ ਦੀ ਲੜਕੀ ਨੂੰ ਟਿਊਸ਼ਨ ਜਾਂਦੇ ਸਮੇਂ ਅਗਵਾ ਕਰ ਲਿਆ। ਲੜਕੀ ਦੇ ਅਗਵਾ ਕੀਤੇ ਜਾਣ ਦੇ ਰੋਸ ਵਿੱਚ ਮੁਹੱਲਾ ਰਾਮ ਨਗਰ ਵਾਸੀਆਂ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਸਮੇਤ ਮੁਹੱਲੇ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ। ਲੜਕੀ ਨੂੰ ਅਗਵਾ ਕੀਤੇ ਜਾਣ ਦੀ ਘਟਨਾ ਮੌਕੇ ਮੌਜੂਦ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਲੜਕੀ ਦੇ ਚੀਕਣ ਦੀਆਂ ਆਵਾਜ਼ਾਂ ਸੁਣੀਆਂ ਸਨ ਅਤੇ ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਕੁਝ ਲੜਕੇ ਜ਼ਬਰਦਸਤੀ ਲੜਕੀ ਨੂੰ ਗੱਡੀ ਵਿੱਚ ਬਿਠਾ ਕੇ ਲਿਜਾ ਰਹੇ ਸਨ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਜਗਰਾਓਂ ਦੇ ਡੀ. ਐ¤ਸ. ਪੀ. ਸੁਰਿੰਦਰ ਕੁਮਾਰ ਅਤੇ ਪੁਲਸ ਮੌਕੇ ’ਤੇ ਪਹੁੰਚ ਗਈ। ਡੀ. ਐ¤ਸ. ਪੀ. ਨੇ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਪਹਿਲੀ ਕੋਸ਼ਿਸ਼ ਲੜਕੀ ਨੂੰ ਛੇਤੀ ਤੋਂ ਛੇਤੀ ਬਰਾਮਦ ਕਰਨ ਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਿਡਨੈਪਿੰਗ ਲਈ ਜਿਹੜੇ ਵੀ ਲੋਕ ਜ਼ਿੰਮੇਵਾਰ ਹੋਣਗੇ, ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।