ਅੰਮ੍ਰਿਤਸਰ, 8 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਅਮਰੀਕਾ ਦੇ ਸੂਬੇ ਕੈਨਟਕੀ ‘ਚ ਗੈਰੀ ਸਿੰਘ ਨਾਮ ਦੇ ਇਕ ਸਿਖ ਦੇ ਗੈਸ ਸਟੇਸ਼ਨ ਨਸਲੀ ਹਮਲੇ ਤਹਿਤ ਕੀਤੀ ਗਈ ਭੰਨ-ਤੋੜ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਘਟਨਾ ਸਬੰਧੀ ਖਬਰ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਵਿਦੇਸ਼ ਵਿਚ ਵਸਦਾ ਸਿਖ ਭਾਈਚਾਰਾ ਆਪਣੀ ਲਿਆਕਤ ਅਤੇ ਮਿਹਨਤ ਨਾਲ ਅਗੇ ਵਧਿਆ ਹੈ ਅਤੇ ਵਖ-ਵਖ ਮੁਲਕਾਂ ਦੀ ਤਰਕੀ ਵਿਚ ਸਿਖਾਂ ਦੇ ਯੋਗਦਾਨ ਨੂੰ ਨਕਾਰਿਆ ਨਹੀਂ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਮਰੀਕਾ ‘ਚ ਸਾਹਮਣੇ ਆਏ ਤਾਜ਼ਾ ਮਾਮਲੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਆਪਣੀ ਬਣਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਭਾਈ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਵਸਦੇ ਸਿਖ ਭਾਈਚਾਰੇ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਮਾਮਲਿਆਂ ਨਾਲ ਨਜਿਠਣ ਲਈ ਇਕਜੁਟਤਾ ਨਾਲ ਹੰਭਲਾ ਮਾਰਨ ਅਤੇ ਸਿਖ ਪਛਾਣ ਦੀ ਵਿਲਖਣਤਾ ਦੇ ਨਾਲ-ਨਾਲ ਸਿਖੀ ਦੀਆਂ ਮੁਲਵਾਨ ਕਦਰਾਂ ਕੀਮਤਾਂ ਤੋਂ ਵੀ ਸਥਾਨਕ ਲੋਕਾਂ ਨੂੰ ਜਾਣੂੰ ਕਰਾਉਣ।
ਅਮਰੀਕਾ ’ਚ ਸਿਖ ਦੇ ਗੈਸ ਸਟੇਸ਼ਨ ’ਤੇ ਹਮਲੇ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਨਿੰਦਾ



