May 2, 2026 12:45 pm

ਸਕੂਟਰ ਸਵਾਰ ਨੂੰ ਬਚਾਉਂਦਿਆਂ ਕਾਰ ਦਰਖਤ ’ਚ ਵੱਜੀ,ਚਾਰ ਜ਼ਖਮੀ, ਦੋ ਦੀ ਹਾਲਤ ਗੰਭੀਰ

image ਤਲਵੰਡੀ ਸਾਬੋ, 29 ਜਨਵਰੀ (ਰਣਜੀਤ ਸਿੰਘ ਰਾਜੂ)-ਹਾਦਸਾਗ੍ਰਸਤ ਜੋਨ ਬਣਦੇ ਜਾ ਰਹੇ ਨੇੜਲੇ ਪਿੰਡ ਜਗ੍ਹਾ ਰਾਮ ਤੀਰਥ ਕੋਲ ਅੱਜ ਵਾਪਰੇ ਇੱਕ ਹੋਰ ਸੜਕੀ ਹਾਦਸੇ ਵਿੱਚ ਅੱਜ ਸਵੇਰੇ ਇੱਕ ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਚਾਰ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਉਕਤ ਪਿੰਡ ਕੋਲ ਹਰ ਤੀਜੇ ਚੌਥੇ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ ਤੇ ਇਸ ਦੌਰਾਨ ਕਈ ਕੀਮਤੀ ਜਾਨਾਂ ਮੌਤ ਦੀ ਭੇਟ ਚੜ੍ਹ ਚੁੱਕੀਆਂ ਹਨ। ਅਜੇ ਦੋ ਦਿਨ ਪਹਿਲਾਂ ਹੀ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਨਵ-ਵਿਆਹੁਤਾ ਨੌਜਵਾਨ ਦੀ ਮੌਤ ਹੋ ਗਈ ਦੀ ਤੇ ਤਿੰਨ ਵਿਅਕਤੀ ਜ਼ਖਮੀ ਹੋ ਗਏ ਸਨ।
ਜਾਣਕਾਰੀ ਅਨੁਸਾਰ ਇੱਕ ਕਾਰ ’ਤੇ ਇੱਕ ਪਰਿਵਾਰ ਪਿੰਡ ਕੁੱਤੀਵਾਲ ਤੋਂ ਵਾਇਆ ਜਗ੍ਹਾ ਰਾਮ ਤੀਰਥ ਵੱਲ ਦੀ ਹੋ ਕੇ ਬਠਿੰਡਾ ਵੱਲ ਘਰੇਲੂ ਕੰਮ ਲਈ ਜਾ ਰਿਹਾ ਸੀ ਕਿ ਅਚਾਨਕ ਕਾਰ ਅੱਗੇ ਸਕੂਟਰ ਆ ਗਿਆ, ਜਿਸ ਨੂੰ ਬਚਾਉਂਦੇ ਹੋਏ ਕਾਰ ਚਾਲਕ ਤੋਂ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ’ਚ ਸਵਾਰ ਚਾਲਕ ਭੁਪਿੰਦਰ ਸਿੰਘ (40), ਪਰਮਜੀਤ ਕੌਰ (38), ਲਾਲ ਸਿੰਘ (60) ਅਤੇ ਰਾਜਵਿੰਦਰ ਕੌਰ (30) ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਹਾਰਾ ਕਲੱਬ ਤਲਵੰਡੀ ਸਾਬੋ ਅਤੇ ਗੁਰੂੁ ਕਾਸ਼ੀ ਯੂਨੀਵਰਸਿਟੀ ਦੀਆਂ ਐਬੂਲੈਂਸਾਂ ਦੇ ਵਰਕਰਾਂ ਨੇ ਸਥਾਨਿਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਇਲਾਜ ਲਈ ਭੇਜ ਦਿੱਤਾ। ਤਲਵੰਡੀ ਸਾਬੋ ਦੇ ਡਾਕਟਰਾਂ ਨੇ ਉਕਤ ਚਾਰੇ ਜ਼ਖਮੀਆਂ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਬਠਿੰਡਾ ਰੈਫਰ ਕਰ ਦਿੱਤਾ ਹੈ।

Send this to a friend