ਪੱਖੋ ਕਲਾਂ, 9 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਸੇਂਟ ਬਚਨਪੁਰੀ ਇੰਟਰਨੈਸ਼ਨਲ (ਆਈ. ਸੀ. ਐਸ. ਸੀ ਪੈਟਰਨ) ਸਕੂਲ ਪੱਖੋ ਕਲਾਂ ਦੀ ਮਨੇਜਿੰਗ ਕਮੇਟੀ ਦੇ ਪ੍ਰਧਾਨ ਬਾਬਾ ਚਰਨਪੁਰੀ ਜੀ, ਚੇਅਰਮੈਨ ਸ੍ਰ: ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸ਼੍ਰੀਮਤੀ ਸੁਰਭੀ ਅਰੋੜਾ ਜੀ ਦੀ ਅਗਵਾਈ ਹੇਠ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਬੱਚੇ ਹਰ ਖੇਤਰ ਵਿੱਚ ਨਿਪੁੰਨ ਹੋ ਸਕਣ। ਅੱਜ ਸਕੂਲ ਵਿੱਚ ਪਹਿਲੀ ਤੋਂ ਪੰਜਵੀਂ ਕਲਾਸ ਦੇ ਬੱਚਿਆਂ ਦੀ ੂਸਪੈਲ ਬੀੂ ਨਾਮਕ ਪ੍ਰਤੀਯੋਗਿਤਾ ਕਰਵਾਈ ਗਈ ਜਿਸ ਵਿੱਚ ਸਕੂਲ ਦੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਅੱਖਰਾਂ ਦੀ ਸਹੀ ਅਤੇ ਸਾਫ ਲਿਖਾਵਟ ਦੇ ਬਾਰੇ ਵਿੱਚ ਦੱਸਿਆ ਗਿਆ। ਇਸ ਪ੍ਰਤੀਯੋਗਿਤਾ ਦੇ ਨਾਲ ਸੰਬੰਧਿਤ ੂਐਕਟਿਵ ਸਪੈਲਿੰਗੂ ਨਾਮਕ ਵਿਸ਼ਾ ਵੀ ਬੱਚਿਆ ਨੂੰ ਪੜ੍ਹਾਇਆ ਜਾਂਦਾ ਹੈ ਜਿਸ ਵਿੱਚ ਬੱਚਿਆਂ ਨੂੰ ਅੱਖਰਾਂ ਦਾ ਸਹੀ ਅਭਿਆਸ ਕਰਵਾਇਆ ਜਾਂਦਾ ਹੈ। ਅੰਤ ਡਾਇਰੈਕਟਰ ਮੈਡਮ ਨੇ ਦੱਸਿਆ ਕਿ ਇਹ ਸਭ ਉਪਰਾਲੇ ਬੱਚਿਆਂ ਨੂੰ ਅੱਖਰਾਂ ਦੀ ਸਹੀ ਪਹਿਚਾਣ ਅਤੇ ਅੱਖਰ ਦੀ ਸਹੀ ਲਿਖਾਵਟ ਦੇ ਲਈ ਹਨ ਤਾਂ ਜੋ ਬੱਚੇ ਅੱਖਰਾਂ ਦੀ ਸਹੀ ਬਣਤਰ ਸਮਝ ਅਤੇ ਲਿੱਖ ਸਕਣ, ਜਿਸ ਨਾਲ ਬੱਚਿਆਂ ਦੀ ਲਿਖਾਈ ਵੀ ਸਾਫ ਹੋ ਸਕੇ ।
ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ‘ਸਪੈਲ ਬੀ’ ਪ੍ਰਤੀਯੋਗਿਤਾ



