ਸੰਗਰੂਰ, 9 ਫਰਵਰੀ (ਯੋਗੇਸ਼ ਸ਼ਰਮਾ)-ਅੱਜ ਪੰਜਾਬ ਪੈਨਸ਼ਨਰਜ਼ ਵੈਲਫੇਅਰ ਫਰੰਟ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਮੂਹਰੇ ਦਿੱਤਾ ਧਰਨਾ ਦਿੱਤਾ ਗਿਆ।ਇਹ ਧਰਨਾ ਜਗਦੀਸ਼ ਸ਼ਰਮਾ, ਅਰਜਨ ਸਿੰਘ, ਭਜਨ ਸਿੰਘ ਜਨਰਲ ਸਕੱਤਰ, ਅਜਮੇਰ ਸਿੰਘ ਅਤੇ ਅਮਰਨਾਥ ਸ਼ਰਮਾ ਦੀ ਅਗਵਾਈ ਹੇਠ ਦਿੱਤਾ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਿਵਲ ਸਰਜਨ ਦੇ ਦਫ਼ਤਰ ਵਿੱਚ ਪੈਨਸ਼ਨਰਾਂ ਦੇ ਕਰੋੜਾਂ ਰੁਪਏ ਦੇ ਮੈਡੀਕਲ ਬਿਲਾਂ ਦੀ ਪ੍ਰਵਾਨਗੀ ਹਿੱਤ ਇੱਕ ਸਾਲ ਤੋਂ ਪੈਂਡਿੰਗ ਪਏ ਹਨ, ਜਿਸ ਸਬੰਧੀ ਅਸੀਂ ਉਨ੍ਹਾਂ ਨੂੰ ਮਿਲ ਕੇ ਕਈ ਵਾਰ ਬੇਨਤੀ ਕਰ ਚੁੱਕੇ ਹਾਂ ਪਰ ਉਨ੍ਹਾਂ ਵੱਲੋਂ ਕੋਈ ਸਾਰਥਕ ਕਾਰਵਾਈ ਨਹੀਂ ਹੋਈ।ਆਗੂਆਂ ਨੇ ਸਰਕਾਰ ਨੂੰ ਸੰਘਰਸ਼ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਮੁਲਾਜ਼ਮਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਵਿਧਾਇਕ ਨੂੰ ਵੀ ਸੌਂਪਿਆਂ।
ਪੰਜਾਬ ਪੈਨਸ਼ਨਰਜ਼ ਵੈਲਫੇਅਰ ਫਰੰਟ ਦੇ ਆਗੂਆਂ ਵੱਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਧਰਨਾ



